ਐਸ.ਏ.ਐਸ ਨਗਰ 15 ਜੁਲਾਈ : ਜਿਲ੍ਹੇ ਦੇ ਬੇਰੁਜਗਾਰ ਪ੍ਰਾਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਅਤੇ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਅੱਜ ਨੂੰ ਵਲਡ ਯੂਥ ਸਕਿੱਲ ਡੇ ਦੇ ਮੌਕੇ ਤੇ ਖਾਲਸਾ ਸੀਨੀਅਰ ਸਕੂਲ, ਖਰੜ੍ਹ ਅਤੇ ਸਰਕਾਰੀ ਸੀਨੀਅਰ ਸਕੂਲ ਨਯਾ ਸਹਿਰ, ਖਰੜ੍ਹ ਵਿਖੇ ਵਿਜ਼ਿਟ ਕੀਤਾ ਗਿਆ ਅਤੇ ਨੌਜਵਾਨਾਂ ਦੀ ਕਰੀਅਰ ਸਬੰਧੀ ਕਾਂਊਸਲਿੰਗ ਕੀਤੀ ਗਈ।
ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਡਿ.ਸੀ.ਈ.ਓ ਸ੍ਰੀ ਮੰਜੇਸ਼ ਸ਼ਰਮਾਂ ਵੱਲੋਂ ਦੱਸਿਆ ਗਿਆ ਕਿ ਸਰਕਾਰ ਦੀ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਨੌਜਵਾਨਾ ਨੂੰ ਰੋਜਗਾਰ ਦਿਵਾਉਣ ਲਈ ਅਜਿਹੀਆਂ ਆਉਟਰੀਚ ਐਕਟੀਵਿਟਿਜ਼ ਉਲੀਕਿਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਇੰਸਟੀਚਿਊਟ ਦੇ ਵਿਦਿਆਰਥੀਆਂ ਦੀ ਮੌਕੇ ਤੇ ਕਰਿਅਰ ਕਾਉਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਦੇਸ਼-ਵਿਦੇਸ਼ ਵਿੱਚ ਉਭਰ ਰਹੇ ਰੋਜਗਾਰ ਦੇ ਅਵਸਰਾਂ ਬਾਰੇ ਜਾਣੂ ਕਰਵਾਇਆ ਗਿਆ। ਉਨਾਂ ਦੱਸਿਆ ਕਿ ਮੋਜੂਦ ਪ੍ਰਾਰਥੀਆਂ ਨੂੰ ਡੀ.ਬੀ.ਈ.ਈ ਵਲੋਂ ਮੁੱਹਇਆ ਕਰਵਾਈ ਜਾਣ ਵਾਲੀ ਸੁਵਿਧਾਵਾਂ ਬਾਰੇ ਦੱਸਿਆ ਗਿਆ ਅਤੇ ਇਨ੍ਹਾਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ ਗਈ ।


No comments:
Post a Comment