Wednesday, July 13, 2022

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ ਤਹਿਤ ਲਗਾਇਆ ਜਾਵੇਗਾ ਕੈਂਪ

ਐਸ.ਏ.ਐਸ ਨਗਰ 13 ਜੁਲਾਈ : ਬੇਰੁਜਗਾਰ ਨੋਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਜਿਲ੍ਹਾ ਉਦਯੋਗ ਕੇਂਦਰ ਨਾਲ ਮਿਲ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ ਤਹਿਤ ਕੈਂਪ 21 ਜੁਲਾਈ ਨੂੰ ਸਵੇਰੇ 11 ਵਜੇ ਬੀ.ਡੀ.ਪੀ.ਓ ਦਫਤਰ, ਡੇਰਾਬੱਸੀ ਵਿਖੇ ਲਗਾਇਆ ਜਾ ਰਿਹਾ ਹੈ। 



ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ, ਮੀਨਾਕਸ਼ੀ ਗੋਇਲ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦੇ ਲਾਭਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ ਤਾਂ ਜੋ ਪ੍ਰਾਰਥੀ ਸਵੈ-ਰੋਜਗਾਰ ਅਪਣਾਉਂਦੇ ਹੋਏ ਆਤਮ ਨਿਰਭਰ ਬਣ ਸਕਣ।


 ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਵਿੱਚ ਸਸਤੀਆਂ ਦਰਾਂ ਤੇ ਕਰਜਾ ਮੁਹੱਈਆ ਕਰਵਾਇਆ ਜਾਂਦਾ ਹੈ ਜਿਸ ਤੇ 25 ਤੋਂ 35 ਪ੍ਰਤੀਸ਼ਤ ਤੱਕ ਸਬਸਿਡੀ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡੀ.ਬੀ.ਈ.ਈ ਵੱਲੋਂ ਜਿਲ੍ਹ ਦੇ ਬੇਰੋਜਗਾਰਾਂ ਨੂੰ ਕਈ ਸੁਵਿਧਾਵਾਂ ਮੁਹੱਇਆ ਕਰਵਾਈ ਜਾਂਦੀਆਂ ਹਨ ਜਿਨ੍ਹਾਂ ਸਬੰਧੀ ਵੀ ਇਸ ਕੈਂਪ ਦੋਰਾਨ ਮੋਜੂਦ ਪ੍ਰਾਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ।  ਉਨ੍ਹਾਂ ਵੱਲੋਂ ਜਿਲ੍ਹੇ ਦੇ ਨੋਜਵਾਨਾਂ ਨੂੰ ਉਕਤ ਕੈਂਪ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਇਨ ਨੰ 7814259210 ਤੇ ਸੰਪਰਕ ਕੀਤਾ ਜਾ ਸਕਦਾ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger