Saturday, July 2, 2022

ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਖਰੜ ਵਿਖੇ ਲਗਾਇਆ ਸੈਮੀਨਾਰ

 ਐਸ ਏ ਐਸ ਨਗਰ 2 ਜੁਲਾਈ  : ਸੀਨੀਅਰ ਕਪਤਾਨ ਪੁਲਿਸ ਸ੍ਰੀ ਵਿਵੇਕਸ਼ੀਲ ਸੋਨੀ , ਐਸ ਪੀ ਟਰੈਫਿਕ ਜਗਵਿੰਦਰ ਸਿੰਘ ਚੀਮਾ ਅਤੇ ਡੀ ਐਸ ਪੀ ਸ. ਸੁਰਿੰਦਰ ਮੋਹਨ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਟੈਕਸੀ ਸਟੈਂਡ, ਈ-ਰਿਕਸ਼ਾ ਸਟੈਂਡ ਅਤੇ ਆਟੋ ਡਰਾਈਵਰਾਂ 

ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਖਰੜ ਵਿਖੇ ਸੈਮੀਨਾਰ ਕੀਤਾ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ  ਜਨਕ ਰਾਜ  ਨੇ ਦੱਸਿਆ ਕਿ ਡਰਾਈਵਰਾਂ ਅਤੇ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸੰਬੰਧੀ  , ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ।


ਉਨ੍ਹਾਂ ਕਿਹਾ ਕਿ ਆਪਣੇ ਵਾਹਨ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਓਵਰ ਲੋਡ ਸਵਾਰੀ ਨਾ ਬਿਠਾਉਣ ਬਾਰੇ, ਫਸਟ ਏਡ ਬਾਕਸ ਰੱਖਣ ਬਾਰੇ, ਅੱਗ ਬੁਝਾਊ ਸਿਲੰਡਰ ਰੱਖਣ ਬਾਰੇ,ਡਰਾਈਵ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਦੀ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ ਗਈ ਹੈ  ਉਨ੍ਹਾਂ ਕਿਹਾ ਕਿ  ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਵੀ ਕੀਤੀ। ਲੋਕਾਂ ਨੂੰ ਵਾਹਨਾਂ ਦੇ ਸਾਰੇ ਕਾਗਜਾਤ ਪੂਰੇ ਰੱਖਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger