Monday, July 4, 2022

ਮੈਡਮ ਅਨਮੋਲ ਗਗਨ ਮਾਨ ਦੇ ਮੰਤਰੀ ਬਣਨ ਨਾਲ ਖਰੜ ਦੇ ਵਲੰਟੀਅਰਾਂ ਵਿੱਚ ਖੁਸ਼ੀ ਦੀ ਲਹਿਰ

ਤਨਦੇਹੀ ਅਤੇ ਈਮਾਨਦਾਰੀ ਨਾਲ ਲੋਕਾਂ ਦੇ ਹੱਕਾਂ ਲਈ ਖੜਦੀ ਰਹਾਂਗੀ - ਕੈਬਨਿਟ ਮੰਤਰੀ

ਖਰੜ, 4 ਜੁਲਾਈ  :  ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤੇ ਜਾਣ ਨਾਲ ਹਲਕਾ ਖਰੜ ਦੇ ਨਾਲ ਪੰਜਾਬ ਦੇ ਵਲੰਟੀਅਰ ਬਹੁਤ ਖ਼ੁਸ਼ ਨਜ਼ਰ ਆ ਰਹੇ ਹਨ।ਖਰੜ ਵਿਖੇ ਸਮੂਹ ਵਲੰਟੀਆਰਾਂ ਵਲੋਂ ਮੈਡਮ ਮਾਨ ਨੂੰ ਮੰਤਰੀ ਮੰਡਲ ਵਿਚ ਸਾਮਿਲ ਕੀਤੇ ਜਾਣ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ ਨਾਲ ਹੀ ਪਟਾਕੇ ਅਤੇ ਆਤਿਸਬਾਜੀ ਚਲਾਕੇ ਖੁਸ਼ੀ ਮਨਾਈ।



                       ਇਸ ਸਮੇਂ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਚੋਂ ਧੰਨਵਾਦ ਕੀਤਾ।ਉਨਾਂ ਪੰਜਾਬ ਅਤੇ ਖਰੜ ਹਲਕੇ ਦੇ ਵਲੰਟੀਅਰਾਂ ਨੂੰ ਵਿਸ਼ਵਾਸ ਦਿਵਾਇਆਂ ਕਿ ਪਹਿਲਾਂ ਵਾਂਗ ਹੀ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਲੋਕਾਂ ਦੇ ਹੱਕਾਂ ਲਈ ਖੜਦੀ ਰਹਾਂਗੀ।ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਿਨ ਰਾਤ ਪੰਜਾਬ ਲਈ ਜੁਟੇ ਹੋਏ ਹਨ ਅਤੇ ਉਹਨਾਂ ਦੀ ਮਿਹਨਤ ਸਦਕਾ ਹੀ ਆਪ ਪਾਰਟੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਹਿਮ ਫੈਸਲੇ ਲੈ ਰਹੀ ਹੈ।ਮੈਡਮ ਮਾਨ ਨੇ ਕਿਹਾ ਕਿ ਉਨਾਂ ਦੇ ਮਨ ਵਿੱਚ ਪੰਜਾਬ ਦੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਨੂੰ ਮੰਤਰੀ ਪਦ ਦੇ ਕੇ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ।ਮੈਡਮ ਮਾਨ ਦਾ ਕਹਿਣਾ ਹੈ ਕਿ ਉਹ ਆਪਣੇ ਆਗੂਆਂ ਦੀ ਸੋਚ ਤੇ ਖਰੀ ਉੱਤਰਾਂਗੀ ਅਤੇ ਸਮੁੱਚੇ ਪੰਜਾਬ ਦੇ ਲੋਕਾਂ ਦੀ ਤਨਦੇਹੀ ਲਈ ਦਿਨ ਰਾਤ ਇਕ ਕਰ ਦਿਆਂਗੀ।
ਫੋਟੋਆਂ ਕੈਪਸਨ

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger