ਖਰੜ, 13 ਜੁਲਾਈ : ‘ਖਰੜ ਹਲਕੇ ਵਿਚ ਬਰਸਾਤ ਆ ਜਾਣ ਨਾਲ ਪਾਣੀ ਭਰ ਜਾਂਦਾ ਹੈ, ਇਸ ਅਹਿਮ ਸਮੱਸਿਆ ਨਾਲ ਨਜਿੱਠਣ ਲਈ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨਾਲ ਪਿਛਲੇ ਦੋ ਦਿਨਾਂ ਤੋਂ ਮੀਟਿੰਗਾਂ ਦਾ ਦੌਰ ਜਾਰੀ ਹੈ।ਇਸ ਸਮੱਸਿਆ ਨਾਲ ਨਜਿੱਠਣ ਲਈ ਪ੍ਰਸ਼ਾਸਨ ਦੀਆਂ ਟੀਮਾਂ ਬਣਾ ਕੇ ਉਕਤ ਮਸਲੇ ਦਾ ਠੋਸ ਹੱਲ ਜਲਦ ਕੱਢਿਆ ਜਾਵੇਗਾ’। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਤੇ ਉਹ ਨਿਕਾਸੀ ਦੇ ਕੰਮ ਦੀ ਖ਼ੁਦ ਨਿਗਰਾਨੀ ਕਰਨ ਅਤੇ ਸਾਰੀਆਂ ਡਰੇਨਾਂ, ਚੋਆਂ ਆਦਿ ਦੀ ਸਫ਼ਾਈ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿਚ ਪਾਣੀ ਦੀ ਨਿਕਾਸੀ ਨਿਰਵਿਘਨ ਹੋ ਸਕੇ।ਇਸੇ ਤਹਿਤ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਖਰੜ ਵਿਚ ਦੌਰਾ ਕਰ ਰਹੀ ਹੈ।
ਕੈਬਿਨਟ ਮੰਤਰੀ ਮੈਡਮ ਮਾਨ ਨੇ ਕਿਹਾ ਕਿ ਹਲਕਾ ਖਰੜ ਵਿੱਚ ਪਿਛਲੀਆਂ ਸਰਕਾਰਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਵੱਲ ਵਿਸ਼ੇਸ਼ ਧਿਆਨ ਨਹੀਂ ਦਿੱਤਾ। ਹੁਣ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖੇਤਰ ਚੋਂ ਲੰਘਦੇ ਨਦੀਆਂ, ਨਾਲਿਆਂ ਅਤੇ ਸੀਵਰੇਜ ਦੇ ਕੰਮ ਦੀ ਵੱਡੇ ਪੱਧਰ ਤੇ ਸ਼ੁਰੂਆਤ ਕੀਤੀ ਜਾ ਰਹੀ ਹੈ। ਮੈਡਮ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪ੍ਰਸਾਸਨ ਦੀਆਂ ਟੀਮਾਂ ਮਿਲ ਕੇ ਗਰਾਊਂਡ ਉੱਪਰ ਜਾ ਕੇ ਇਸ ਦਾ ਮੁਆਇਨਾ ਵੀ ਕਰ ਰਹੀਆਂ ਹਨ।ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਮੱਸਿਆ ਨੂੰ ਨਜਿੱਠਣ ਲਈ ਥੋੜ੍ਹਾ ਸਮਾਂ ਦਿੱਤਾ ਜਾਵੇ। ਉਹ ਇਸ ਸਮੱਸਿਆਂ ਨੂੰ ਨਜਿੱਠਨ ਲਈ ਜੀ ਤੋੜ ਮਿਹਨਤ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੜ ਹਲਕੇ ਦੇ ਖਰੜ, ਨਵਾਂਗਾਉਂ, ਕੁਰਾਲੀ ਅਤੇ ਮਾਜਰੀ ਵਿਖੇ ਜੋ ਬਰਸਾਤੀ ਪਾਣੀ ਸਬੰਧੀ ਦਿੱਕਤਾਂ ਹਨ ਜਲਦ ਦੂਰ ਕਰ ਕੇ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਵਾਈ ਜਾਵੇਗੀ।
ਦੇਸੂਮਾਜਰਾ ਸਕੂਲ ਬਾਰੇ ਗੱਲਬਾਤ ਕਰਦਿਆਂ ਉਨਾਂ ਦੱਸਿਆਂ ਕਿ ਸਮੇਂ ਸਮੇਂ ਦੀਆਂ ਅਕਾਲੀ, ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਸਕੂਲਾਂ ਦੀ ਹਾਲਤ ਸੁਧਾਰਨ ਵੱਲ ਕੋਈ ਧਿਆਨ ਨਹੀਂ ਦਿੱਤਾ, ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦੇ ਵਿਕਾਸ ਲਈ ਵਚਨਬੱਧ ਹੈ। ਖਰੜ ਹਲਕੇ ਦੇ ਸਕੂਲਾਂ ਦੀ ਕਾਇਆ ਕਲਪ ਜਲਦ ਕੀਤੀ ਜਾਵੇਗੀ, ਇਸੇ ਤਹਿਤ ਦੇਸੂਮਾਜਰਾ ਸਰਕਾਰੀ ਹਾਈ ਸਕੂਲ ਵਿੱਚ ਵੀ ਪਾਣੀ ਦੀ ਨਿਕਾਸੀ ਦੀ ਸੁਰੂਆਤ ਕਰਵਾ ਦਿੱਤੀ ਹੈ।


No comments:
Post a Comment