ਖਰੜ, 19 ਜੁਲਾਈ: ਬਾਹਰਾ ਹਸਪਤਾਲ ਵੱਲੋਂ ਕਮਿਊਨਿਟੀ ਮੈਂਬਰਾਂ ਨੂੰ ਐਮਰਜੈਂਸੀ ਰਿਸਪੋਂਸ ਸਿਖਲਾਈ ਪ੍ਰਦਾਨ ਕਰਨ ਵਾਲੀ ਇੱਕ ਸਮਾਜਿਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿÇੰਦਆਂ ਬਾਹਰਾ ਹਸਪਤਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਜੇ ਅੰਗੀਰੀਸ਼ ਨੇ ਦੱਸਿਆ ਕਿ 75 ਰਜਿਸਟਰਡ ਪ੍ਰੈਕਟੀਸ਼ਨਰਾਂ ਨੂੰ ਮੈਡੀਕਲ ਐਮਰਜੈਂਸੀ ਰਿਸਪਾਂਡਰ ਵਜੋਂ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਬਾਹਰਾ ਹਸਪਤਾਲ ਦੇ 5 ਕਿਲੋਮੀਟਰ ਦੇ ਦਾਇਰੇ ਵਿੱਚ ਸਮਾਜ ਦੇ ਮੈਂਬਰ ਸਿਖਲਾਈ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।
ਇਸ ਮੌਕੇ ਬਾਹਰਾ ਹਸਪਤਾਲ ਦੇ ਪ੍ਰਮੋਟਰ ਗੁਰਵਿੰਦਰ ਸਿੰਘ ਬਾਹਰਾ, ਜੋ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੇ ਕਿਹਾ ਕਿ ਇਹ ਸਮਾਜਿਕ ਉਪਰਾਲਾ ਲਗਾਤਾਰ ਜਾਰੀ ਰਹੇਗਾ ਅਤੇ ਸਿਖਲਾਈ ਦੀਆਂ ਤਰੀਕਾਂ ਦਾ ਸਮੇਂ-ਸਮੇਂ ’ਤੇ ਐਲਾਨ ਕੀਤਾ ਜਾਵੇਗਾ। ਅਧਿਆਪਕ, ਜਿੰਮ ਟ੍ਰੇਨਰ, ਵਿਦਿਆਰਥੀ ਅਤੇ ਹੋਰ ਖੇਤਰਾਂ ਦੇ ਲੋਕ ਇੱਕ ਦਿਨ ਦੀ ਸਿਖਲਾਈ ਲਈ ਰਜਿਸਟਰ ਕਰ ਸਕਦੇ ਹਨ।
ਇਸ ਸਬੰਧੀ ਪਹਿਲਾ ਸਿਖਲਾਈ ਪ੍ਰੋਗਰਾਮ ਛਾਤੀ ਦੇ ਮਾਹਿਰ ਅਤੇ ਗੰਭੀਰ ਰੋਗਾਂ ਦੀ ਦੇਖਭਾਲ ਵਿਭਾਗ ਦੇ ਮੁਖੀ ਡਾਕਟਰ ਕੀਰਤ ਕੌਰ ਸੀਬੀਆ, ਐਮਰਜੈਂਸੀ ਸੇਵਾਵਾਂ ਦੇ ਮੁਖੀ ਡਾ. ਗੁਰਵਿੰਦਰ ਸਿੰਘ ਵੱਲੋਂ ਲਗਾਇਆ ਗਿਆ ।
ਇਸ ਦੌਰਾਨ ਡਾ. ਸੀਬੀਆ ਨੇ ਕਿਹਾ ਕਿ 70 ਪ੍ਰਤੀਸ਼ਤ ਦਿਲ ਦੇ ਦੌਰੇ ਹਸਪਤਾਲ ਤੋਂ ਬਾਹਰ ਹੁੰਦੇ ਹਨ ਅਤੇ ਦਿਲ ਦੇ ਖੂਨ ਨੂੰ ਪੰਪ ਕਰਨਾ ਤੋਂ ਬੰਦ ਕਰਨ ਦੇ ਪਹਿਲੇ ਪੰਦਰਾਂ ਮਿੰਟ ਸਭ ਤੋਂ ਮਹੱਤਵਪੂਰਨ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਐਮਰਜੈਂਸੀ ਰਿਸਪਾਂਡਰਜ਼ ਨੂੰ ਕਦਮ-ਦਰ-ਕਦਮ ਸਿਖਲਾਈ ਦਿੱਤੀ ਜਾਂਦੀ ਹੈ ਕਿ ਅਜਿਹੀ ਐਮਰਜੈਂਸੀ ਸਥਿਤੀ ਵਿੱਚ ਕੀ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐਮਰਜੈਂਸੀ ਰਿਸਪਾਂਡਰਜ਼ ਇਹ ਪਤਾ ਹੋਣਾ ਚਾਹੀਦਾ ਹੈ ਕਿ ਐਮਰਜੈਂਸੀ ਸੇਵਾਵਾਂ ਪਹੁੰਚਣ ਅਤੇ ਸੰਭਾਲਣ ਤੱਕ ਮਰੀਜ਼ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।


No comments:
Post a Comment