Wednesday, July 13, 2022

ਖੇਤੀਬਾੜੀ ਵਿਭਾਗ, ਬਲਾਕ ਮਾਜਰੀ ਦੀ ਟੀਮ ਵੱਲੋਂ ਵੱਖ-ਵੱਖ ਖਾਦ, ਕੀਟਨਾਸ਼ਕ ਅਤੇ ਬੀਜ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਂਕਿੰਗ

ਐਸ.ਏ.ਐਸ ਨਗਰ 13 ਜੁਲਾਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੇ ਦਿਸ਼ਾ-ਨਿਰਦੇਸ਼ਾ ਹੇਠ ਬਲਾਕ ਮਾਜਰੀ ਦੀ ਟੀਮ ਵੱਲੋਂ ਵੱਖ-ਵੱਖ ਖਾਦ, ਕੀਟਨਾਸ਼ਕ ਅਤੇ ਬੀਜ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਂਕਿੰਗ ਕੀਤੀ ਗਈ। ਚੈਕਿੰਗ ਟੀਮ ਵਿੱਚ ਡਾ. ਪਰਮਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ ਅਤੇ ਸ੍ਰੀ ਸ਼ਵਿੰਦਰ ਕੁਮਾਰ ਏ.ਟੀ.ਐਮ ਹਾਜ਼ਰ ਸਨ।


ਵਧੇਰੇ ਜਾਣਕਾਰੀ ਦਿੰਦੇ ਹੋਏ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਨੇ ਦੱਸਿਆ ਕਿ ਚੈਕਿੰਗ ਦੌਰਾਨ ਡਾ. ਪਰਮਿੰਦਰ ਸਿੰਘ ਏ.ਡੀ.ੳ ਨੇ ਖਾਦ ਡੀਲਰਾਂ ਦੀਆਂ ਪੀ.ੳ.ਐਸ ਮਸ਼ੀਨਾਂ ਦੇ ਸਟਾਕ ਦਾ ਮਿਲਾਨ ਉਨ੍ਹਾਂ ਦੇ ਫਿਜ਼ੀਕਲ ਸਟਾਕ ਨਾਲ ਕੀਤਾ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਉੱਚ ਮਿਆਰੀ ਅਤੇ ਪੀ.ਏ.ਯੂ ਵੱਲੋਂ ਸਿਫਾਰਿਸ਼ ਬੀਜ/ਖਾਦ ਅਤੇ ਕੀਟਨਾਸ਼ਕ/ਉਲੀਨਾਸ਼ਕ ਦਵਾਈਆਂ ਵੇਚਣ ਨੂੰ ਹੀ ਤਰਜੀਹ ਦੇਣ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਖਰਚੇ ਪੈਸੇ ਦਾ ਮੁੱਲ ਮੁੜ ਸਕੇ।

 

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਏ.ਡੀ.ੳ ਨੇ ਕੀਟਨਾਸ਼ਕ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਝੋਨੇ ਅਤੇ ਮੱਕੀ ਦੀ ਫਸਲ ਲਈ ਬੇਲੋੜੀਆਂ ਕੀਟਨਾਸ਼ਕ/ਉੱਲੀਨਾਸ਼ਕ ਦਵਾਈਆ ਨਾ ਵੇਚਣ, ਸਿਰਫ਼ ਸ਼ਿਫ਼ਾਰਿਸ਼ ਕੀਤੀਆਂ ਕੀਟਨਾਸ਼ਕ/ਉਲੀਨਾਸ਼ਕ ਦਵਾਈਆ ਹੀ ਵੇਚਿਆ ਜਾਣ ਤਾਂ ਜੋ ਕਿਸਾਨਾਂ ਦੀ ਆਰਥਿਕ ਲੁੱਟ ਨਾ ਹੋਵੇ। ਚੈਂਕਿੰਗ ਦੌਰਾਨ ਡਾ. ਗੁਰਬਚਨ ਸਿੰਘ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਰੱਖਿਆ ਜਾਵੇ ਅਤੇ ਕੀਤੀ ਸਿਫਾਰਿਸ਼ ਅਨੁਸਾਰ ਹੀ ਲੋੜ ਪੈਣ ਤੇ ਸਪਰੇਅ ਕੀਤੀ ਜਾਵੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger