ਐਸ.ਏ.ਐਸ ਨਗਰ, 08 ਅਗਸਤ : ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ, ਐਸ.ਪੀ ਟਰੈਫਿਕ ਜਗਜੀਤ ਸਿੰਘ , ਡੀ.ਐਸ. ਪੀ ਟ੍ਰੈਫਿਕ ਸ. ਮਹੇਸ਼ ਸੈਣੀ ਜੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਵਿਖੇ ਸੈਮੀਨਾਰ ਕੀਤਾ। ਇਸ ਸੈਮੀਨਾਰ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤਾ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।
ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਦੱਸਿਆ ਕਿ ਉਕਤ ਤੋਂ ਇਲਾਵਾ ਅਜੀਤ ਕਰਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਦੀਆਂ ਸਕੂਲ ਬੱਸਾਂ ਦੀ ਵੀ ਚੈਕਿੰਗ ਕੀਤੇ ਅਤੇ ਪਾਈਆਂ ਤਰੁੱਟੀਆਂ ਨੂੰ ਦੂਰ ਕਰਨ ਦੀ ਹਦਾਇਤ ਕੀਤੀ ਅਤੇ ਬੱਸ ਡਰਾਈਵਰਾਂ, ਕੰਡਕਟਰ ਤੇ ਫਿਮੈਲ ਅਟੈਂਡੈਂਟ ਨੂੰ ਸੇਫ ਸਕੂਲ ਵਾਹਨ ਸਕੀਮ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਦੋ ਪਹੀਆ ਵਾਹਨ ਤੇ ਬਿਨਾ ਹੈਲਮਟ ਬੱਚੇ ਛੱਡਣ ਆਏ ਮਾਪਿਆ ਦੇ ਅਤੇ ਅੰਡਰ ਏਜ਼ ਬੱਚੇ ਜੋਂ ਸਕੂਲ ਵਿੱਚ ਵਹੀਕਲ ਲੈ ਕੇ ਆਏ ਸੀ ਓਹਨਾਂ ਦੇ ਅੰਡਰ ਏਜ਼ ਦੇ ਚਲਾਨ ਕੀਤੇ ਗਏ ਹਨ ਅਤੇ ਅੰਡਰ ਏੇਜ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 18 ਸਾਲ ਤੱਕ ਦੇ ਬੱਚਿਆਂ ਲਈ ਬਿਨਾ ਲਾਇਸੈਂਸ ਕੋਈ ਵੀ ਵਾਹਨ ਨਾ ਚਲਾਉਣ ਲਈ ਕਿਹਾ ਗਿਆ, ਇਸ ਦੇ ਨਾਲ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਬਾਰਿਸ਼ ਦੇ ਦਿਨਾਂ ਵਿੱਚ ਇੱਕ ਵਹੀਕਲ ਤੋਂ ਦੂਜੇ ਵਹੀਕਲ ਦਰਮਿਆਨ ਦੂਰੀ ਬਣਾ ਕੇ ਚੱਲਣ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ। ਰਾਤ ਸਮੇਂ ਹਾਈਬੀਮ ਦੀ ਵਰਤੋਂ ਨਾ ਕਰਨ ਬਾਰੇ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤੋਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ ਅਤੇ ਲਗਾਤਾਰ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਸਾਈਬਰ ਕ੍ਰਾਈਮ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਉਣ।


No comments:
Post a Comment