ਐਸ ਏ ਐਸ ਨਗਰ , 14 ਅਗਸਤ : 15 ਅਗਸਤ 2022 ਸੁਤੰਤਰਤਾ ਦਿਵਸ ਜਿਲ੍ਹਾ ਐਸ.ਏ.ਐਸ.ਨਗਰ ਦੇ ਸਰਕਾਰੀ ਕਾਲਜ, ਫੇਜ਼ 6, ਮੋਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ਡਰੋਨ ਅਤੇ ਰੀਮੋਟ ਕੰਟਰੋਲ ਮਾਈਕਰੋ ਲਾਈਟ ਏਅਰ ਕਰਾਫਟ ਵਰਗੇ ਯੰਤਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਮੈਰਿਜ ਪੈਲੇਸਾ ਵਿੱਚ ਵੀ ਰੋਕ ਲਗਾਈ ਗਈ ਹੈ।
ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ 15 ਅਗਸਤ 2022 ਦੇ ਜਿਲ੍ਹਾ ਪੱਧਰੀ ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ਅਤੇ ਮੈਰਿਜ ਪੈਲਸਾਂ ਵਿੱਚ ਡਰੋਨ ਨੂੰ ਚਲਾਉਣ ਲਈ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ ਮਿਤੀ 13 ਤੋਂ 15 ਅਗਸਤ ਤੱਕ ਲਾਗੂ ਰਹਿਣਗੇ।
No comments:
Post a Comment