Thursday, August 4, 2022

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਵੰਡੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 04 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਨਿਯੁਕਤ ਕੀਤੇ ਜਾਣ ਲਈ ਚੁਣੇ  ਗਏ 131  ਉਮੀਦਵਾਰਾਂ ਨੂੰ  ਨਿਯੁਕਤੀ ਪੱਤਰ ਦਿੱਤੇ ਗਏ।



ਇਸ ਮੌਕੇ ਉਹਨਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਲਾਇਬ੍ਰੇਰੀਅਨਾਂ ਨੂੰ  ਸਰਕਾਰੀ ਨੌਕਰੀ ਮਿਲਣ ਦੀ ਵਧਾਈ ਦਿੰਦਿਆਂ  ਬੇਹਤਰੀਨ ਸੇਵਾਵਾਂ ਦੇਣ ਲਈ ਵੀ ਪ੍ਰੇਰਿਤ ਕੀਤਾ।


ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਭ ਤੋਂ ਵੱਧ ਤਵੱਜੋ ਸਿੱਖਿਆ ਵਿਭਾਗ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ  ਨਵ-ਨਿਯੁਕਤ ਕਰਮਚਾਰੀਆਂ ਨੂੰ  ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger