SBP GROUP

SBP GROUP

Search This Blog

Total Pageviews

15 ਅਗਸਤ ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼ -6 ਮੋਹਾਲੀ ਵਿਖੇ ਹੋਣ ਵਾਲੇ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਐਸ.ਏ.ਐਸ ਨਗਰ, 13 ਅਗਸਤ : 15 ਅਗਸਤ ਨੂੰ ਆਯੋਜਿਤ ਕੀਤੇ ਜਾਣ ਵਾਲੇ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼ -6 ਮੋਹਾਲੀ ਵਿਖੇ ਫੁੱਲ ਡਰੈਸ ਰੀਹਰਸਲ ਹੋਈ। ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਨੇ ਇਸ ਫੁੱਲ ਡਰੈਸ ਰੀਹਰਸਲ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਜਿ਼ਲ੍ਹਾ ਪੁਲਿਸ ਮੁਖੀ ਸ੍ਰੀ ਵਿਵੇਕਸ਼ੀਲ ਸੋਨੀ  ਵੀ ਮੌਜ਼ੂਦ ਸਨ। ਫੁਲ ਡਰੈੱਸ ਰਿਹਰਸਲ ਦੌਰਾਨ ਸਟੇਜ ਤੇ ਪੰਜਾਬ ਪੁਲਸ ਦੇ ਏ ਡੀ ਜੀ ਪੀ, ਐੱਸ ਐੱਸ ਸ੍ਰੀਵਾਸਤਵਾ ਵੀ ਮੌਜੂਦ ਸਨ  l ਇਸ ਫੁੱਲ ਡਰੈਸ ਰੀਹਰਸਲ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਸਾਬਕਾ ਸੈਨਿਕ ਅਤੇ ਐਨ.ਸੀ.ਸੀ. ਦੇ ਕੈਡਿਟਾਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। 15 ਅਗਸਤ ਨੂੰ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ  ਪੰਜਾਬ ਸਰਕਾਰ ਦੇ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜ਼ਿਲ੍ਹਾ ਐਸ ਏ ਐਸ ਨਗਰ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ।  



ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਤੋਂ 75 ਸਾਲ ਪਹਿਲਾਂ ਸਾਡਾ ਦੇਸ਼ ਮਹਾਨ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਲੰਮੀ ਗੁਲਾਮੀ ਮਗਰੋਂ ਆਜ਼ਾਦ ਹੋਇਆ ਸੀ। ਇਸ ਲਈ 75ਵੇਂ ਆ਼ਜਾਦੀ ਦਿਵਸ ਮੌਕੇ ਹਰੇਕ ਨਾਗਰਿਕ ਨੂੰ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਿਰੰਗਾ ਸਮੂਹ ਭਾਰਤੀਆਂ ਦੇ ਗੌਰਵ ਦਾ ਪ੍ਰਤੀਕ ਹੈ ਇਸ ਲਈ ਸਾਨੂੰ ਇਸ ਮਹਾਨ ਆਜ਼ਾਦੀ ਨੂੰ ਸੰਭਾਲਣ ਲਈ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ । 

ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਿਵਸ ਹਰੇਕ ਦੇਸ਼ ਵਾਸੀ ਲਈ ਇੱਕ ਮੁਕੱਦਸ ਦਿਨ ਹੈ ਕਿਉਂਕਿ ਇਹ ਦਿਨ ਸਾਨੂੰ ਆਪਣੇ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਉਪਰੰਤ ਨਸੀਬ ਹੋਇਆ ਹੈ। ੳਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਪਵਿੱਤਰ ਦਿਨ ’ਤੇ ਲਗਾਈਆਂ ਡਿਊਟੀਆਂ ਨੂੰ ਸਮੂਹ ਅਧਿਕਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। 


 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ(ਯੂ.ਡੀ.) ਪੂਜਾ ਐਸ. ਗਰੇਵਾਲ,  ਵਧੀਕ ਡਿਪਟੀ ਕਮਿਸ਼ਨਰ(ਡੀ) ਸ੍ਰੀ ਅਮਰਦੀਪ ਸਿੰਘ ਗੁਜਰਾਲ ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ,ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਅਤੇ ਸਕੂਲੀ ਬੱਚੇ ਹਾਜ਼ਰ ਸਨ।

No comments:


Wikipedia

Search results

Powered By Blogger