ਐਸ.ਏ.ਐਸ.ਨਗਰ, 02 ਅਗਸਤ : ਪੰਜਾਬ
ਵਿੱਚ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਤੇ ਲੱਗੀ ਪੂਰਨ ਪਾਬੰਦੀ ਅਤੇ ਇਸ ਦੇ ਅਸਰ
ਬਾਰੇ ਆਮ ਜਨਤਾ ਨੂੰ ਜਾਣੂ ਕਰਾਉਂਣ ਲਈ 5 ਅਗਸਤ ਨੂੰ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ
ਰਿਹਾ ਹੈ । ਇਸ ਸਮਾਗਮ ਦੇ ਅਗਾਊ ਪ੍ਰਬੰਧਾ ਲਈ ਡਿਪਟੀ ਕਮਿਸ਼ਨਰ ਵੱਲੋਂ ਅੱਜ ਜਿਲ੍ਹੇ ਦੇ
ਵੱਖ ਵੱਖ ਅਧਿਕਾਰੀਆਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ । ਇਹ ਮੀਟਿੰਗ ਜਿਲ੍ਹਾ ਪ੍ਰਬੰਧਕੀ
ਕੰਪਲੈਕਸ ਵਿਖੇ ਹੋਈ ।
ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ
ਅਮਿਤ ਤਲਵਾੜ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ
ਦੀਆਂ ਵਸਤੂਆਂ ਤੇ ਪੂਰਨ ਪਾਬੰਧੀ ਲਗਾ ਦਿੱਤੀ ਗਈ ਹੈ । ਵਾਤਾਵਰਨ ਪੱਖੀ ਇਸ ਮਹੱਤਵਪੂਰਨ
ਫੈਸਲੇ ਨੂੰ ਪੰਜਾਬ ਸਰਕਾਰ ਵੱਲੋਂ ਵੀ ਸਿੰਗਲ ਯੂਜ਼ ਪਲਾਸਟਿਕ ਤੇ ਪੂਰਣ ਰੋਕ ਲਗਾਈ ਗਈ ਹੈ
। ਇਸ ਵਿਸ਼ੇਸ ਫੈਸਲੇ ਅਤੇ ਇਸ ਦੇ ਅਸਰ ਬਾਰੇ ਆਮ ਲੋਕਾ ਨੂੰ ਜਾਣੂ ਕਰਾਉਂਣ ਲਈ ਪੰਜਾਬ
ਸਰਕਾਰ ਦੀਆਂ ਹਦਾਇਤਾ ਅਨੁਸਾਰ 5 ਅਗਸਤ ਨੂੰ ਜਿਲ੍ਹਾ ਪੱਧਰ ਤੇ ਜਾਗਰੂਕਤਾ ਸਮਾਗਮ ਕੀਤਾ
ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਇਹ ਸਮਾਗਮ ਕਿਸਾਨ ਵਿਕਾਸ ਚੈਂਬਰ ਸੈਕਟਰ 66 ਐਸ.ਏ.ਐਸ ਨਗਰ ਵਿਖੇ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫਲਤਾਪੂਰਨ ਨੇਪਰੇ ਚਾੜ੍ਹਨ ਲਈ ਕਾਰਪੋਰੇਸ਼ਨ ਮੋਹਾਲੀ ,ਕਾਰਜਸਾਧਕ ਅਫ਼ਸਰ ਅਤੇ ਵਾਤਾਵਰਨ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵਿਸ਼ੇਸ ਜਿੰਮੇਵਾਰੀਆਂ ਸੌਪੀਆਂ ਗਈਆਂ ਹਨ । ਉਨਾਂ ਕਿਹਾ ਕਿ 5 ਅਗਸਤ ਨੂੰ ਕੀਤੇ ਜਾ ਰਹੇ ਇਸ ਜਾਗਰੂਕਤਾ ਸਮਾਗਮ ਜਿਲ੍ਹੇ ਦੇ ਹੋਰ ਉਘੇ ਪਤਵੰਤੇ, ਸਕੁਲਾਂ ਅਤੇ ਕਾਲਜਾਂ ਤੋਂ ਵਿਦਿਆਰਥੀ ਅਤੇ ਆਮ ਜਨਤਾ ਵਿਸੇਸ਼ ਤੌਰ ਤੇ ਹਾਜਰ ਹੋਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦਾ ਮੁੱਖ ਮੰਤਵ ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ’ਤੇ ਲਾਈ ਪਾਬੰਦੀ ਪ੍ਰਤੀ ਜਾਗਰੂਕਤਾ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਦੇ ਬਦਲ ਵੀ ਦੱਸੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਅਮਰਦੀਪ ਸਿੰਘ ਗੁਜ਼ਰਾਲ,ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਸ੍ਰੀਮਤੀ ਪੂਜਾ ਸਿਆਲ, ਸ੍ਰੀਮਤੀ ਸਰਬਜੀਤ ਕੌਰ ਐਸ ਡੀ ਐਮ ਮੋਹਾਲੀ, ਸ੍ਰੀ ਰਵਿੰਦਰ ਸਿੰਘ ਐਸ ਡੀ ਐਮ ਖਰੜ ਅਤੇ ਵੱਖ-ਵੱਖ ਜਿਲ੍ਹਾ ਵਿਭਾਗੀ ਮੁੱਖੀ ਮੌਜੂਦ ਸਨ।
No comments:
Post a Comment