SBP GROUP

SBP GROUP

Search This Blog

Total Pageviews

ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਫ਼ੇਜ਼ 5 ਵਿਖੇ ਕੀਤੀ ਗਈ ਦੁਕਾਨਾਂ ਦੀ ਚੈਕਿੰਗ

 ਐਸ.ਏ.ਐਸ. ਨਗਰ, 05 ਅਗਸਤ : ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਬ੍ਰਾਂਚ ਨੇ ਅੱਜ ਫ਼ੇਜ਼ 5 ਵਿਖੇ ਦੁਕਾਨਾਂ ਵਿਚ ਚੈਕਿੰਗ ਕੀਤੀੇ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਫ਼ੂਡ ਸੇਫ਼ਟੀ ਅਫ਼ਸਰ ਰਾਜਦੀਪ ਕੌਰ ਦੀ ਅਗਵਾਈ ਵਾਲੀ ਟੀਮ ਨੇ ਇਕ ਦੁਕਾਨ ਵਿਚੋਂ ਖਾਣ ਵਾਲੇ ਤੇਲ ਦੇ ਦੋ ਸੈਂਪਲ ਲਏ। ਇਸ ਤੋਂ ਇਲਾਵਾ, ਦਿੱਲੀ ਤੋਂ ਆਈ ਫ਼ੂਡ ਸੇਫ਼ਟੀ ਟੀਮ ਜਿਸ ਦੀ ਅਗਵਾਈ ਵਿਸ਼ਾਲ ਸੋਨੀ ਕਰ ਰਹੇ ਸਨ, ਨੇ ਵੱਖ-ਵੱਖ ਦੁਕਾਨਾਂ ਵਿਚ ਜਾਂਚ ਕੀਤੀ ਅਤੇ ਵੱਖ-ਵੱਖ ਦਾਲਾਂ ਦੇ ਕੁਲ 20 ਸੈਂਪਲ ਲਏ। ਇਹ ਟੀਮ ਸੈਂਪਲਾਂ ਦੀ ਅਪਣੇ ਪੱਧਰ ਉਤੇ ਜਾਂਚ ਕਰਵਾਏਗੀ। ਉਨ੍ਹਾਂ ਦਸਿਆ ਕਿ ਕਮਿਸ਼ਨਰ ਫ਼ੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਪੰਜਾਬ ਸ੍ਰੀ ਅਭਿਨਵ ਤਿ੍ਰਖਾ ਦੇ ਨਿਰਦੇਸ਼ਾਂ ’ਤੇ ਖਾਣ ਵਾਲੇ ਤੇਲ ਦੀ ਵਿਸ਼ੇਸ਼ ਜਾਂਚ ਮੁਹਿੰਮ 1 ਅਗੱਸਤ ਤੋਂ ਸ਼ੁਰੂ ਕੀਤੀ ਗਈ ਹੈ ਜਿਹੜੀ 14 ਅਗੱਸਤ ਤਕ ਚੱਲੇਗੀ।


         ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਜਾਂਚ ਮੁਹਿੰਮ ਦੌਰਾਨ ਖਾਧ ਤੇਲ ਦੇ ਸੈਂਪਲ ਲਏ ਜਾਣਗੇ ਜਿਨ੍ਹਾਂ ਵਿਚ ਟਰਾਂਸਫ਼ੈਟ ਅਤੇ ਹੋਰ ਨੁਕਸਾਨਦਾਇਕ ਤੱਤਾਂ ਦੀ ਜਾਂਚ ਕੀਤੀ ਜਾਵੇਗੀ। ਜੇ ਕੋਈ ਨੁਕਸਾਨਦਾਇਕ ਤੱਤ ਮਿਲਦਾ ਹੈ ਤਾਂ ਸਬੰਧਤ ਦੁਕਾਨਦਾਰ ਵਿਰੁਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫ਼ੂਡ ਸੇਫ਼ਟੀ ਟੀਮ ਇਸ ਮੁਹਿੰਮ ਦੌਰਾਨ ਕੁਲ 10 ਸੈਂਪਲ ਇਕੱਠੇ ਕਰੇਗੀ ਜਿਨ੍ਹਾਂ ਵਿਚੋਂ 2 ਸੈਂਪਲ ਪਹਿਲਾਂ ਹੀ ਡੇਰਾਬੱਸੀ ਵਿਖੇ ਦੁਕਾਨਾਂ ਤੋਂ ਲਏ ਜਾ ਚੁੱਕੇ ਹਨ। ਹੁਣ ਤਕ ਕੁਲ 4 ਸੈਂਪਲ ਲਏ ਜਾ ਚੁੱਕੇ ਹਨ।

          ਡਾ. ਸੁਭਾਸ਼ ਕੁਮਾਰ ਨੇ ਮਠਿਆਈ ਦੁਕਾਨਦਾਰਾਂ ਨੂੰ ਇਕ ਵਾਰ ਫਿਰ ਚੇਤਾਵਨੀ ਦਿੰਦਿਆਂ ਕਿਹਾ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਂਟਰ ਵਿਚ ਵਿਕਰੀ ਲਈ ਪਈਆਂ ਖੁਲੀਆਂ ਮਠਿਆਈਆਂ ਕਿਹੜੀ ਤਰੀਕ ਤਕ ਖਾਣ ਯੋਗ ਹਨ। ਹਰ ਦੁਕਾਨਦਾਰ ਨੂੰ ਟਰੇਅ ਉਤੇ ‘ਇਸ ਤਰੀਕ ਤੋਂ ਪਹਿਲਾਂ ਖਾਣਯੋਗ’ ਵਾਲੀ ਪਰਚੀ ਲਗਾਉਣੀ ਪਵੇਗੀ ਤੇ ਜਿਹੜੇ ਦੁਕਾਨਦਾਰ ਅਜਿਹਾ ਨਹੀਂ ਕਰਨਗੇ, ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣਗੇ। ਇਹ ਨਿਯਮ ਦੇਸ਼ ਭਰ ’ਚ 1 ਅਕਤੂਬਰ, 2020 ਤੋਂ ਲਾਗੂ ਹੈ। ਡੀ.ਐਚ.ਓ. ਨੇ ਕਿਹਾ ਕਿ ਆਮ ਤੌਰ ’ਤੇ ਦੁਕਾਨਦਾਰਾਂ ਨੇ ਟਰੇਆਂ ਵਿਚ ਖੁਲ੍ਹੀਆਂ ਮਠਿਆਈਆਂ ਰੱਖੀਆਂ ਹੁੰਦੀਆਂ ਹਨਅਤੇ ਗਾਹਕਾਂ ਨੂੰ ਪਤਾ ਨਹੀਂ ਲਗਦਾ ਕਿ ਮਠਿਆਈਆਂ ਕਦੋਂ ਬਣੀਆਂ ਹਨ ਅਤੇ ਕਦੋਂ ਤਕ ਖਾਣ ਯੋਗ ਹਨ। ਇਸ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਦੁਕਾਨਦਾਰਾਂ ਨੂੰ ਮਠਿਆਈ ਵਾਲੀ ਹਰ ਟਰੇਅ ਅੱਗੇ ਪਰਚੀ ਲਗਾ ਕੇ ਦਰਸਾਉਣਾ ਪਵੇਗਾ ਕਿ ਇਹ ਮਠਿਆਈ ਫਲਾਣੀ ਤਰੀਕ ਤਕ ਖਾਧੀ ਜਾ ਸਕਦੀ ਹੈ।

No comments:


Wikipedia

Search results

Powered By Blogger