SBP GROUP

SBP GROUP

Search This Blog

Total Pageviews

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਰਾਘਵ ਚੱਢਾ ਖਿਲਾਫ ਪਟੀਸ਼ਨ ਦਾ ਨਿਪਟਾਰਾ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

 ਕਿਹਾ, ਇਹ ਅਦਾਲਤ ਦਾ ਕੀਮਤੀ ਸਮਾਂ ਬਰਬਾਦ ਕਰਨ ਵਾਲਿਆਂ ਲਈ ਜੋਰਦਾਰ ਚਪੇੜ 

 ਚੰਡੀਗੜ੍ਹ, 01 ਅਗਸਤ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੰਸਦ ਮੈਂਬਰ ਰਾਘਵ ਚੱਢਾ ਦੀ ਪੰਜਾਬ ਵਿੱਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ ‘ਸਿਆਸਤ ਤੋਂ ਪ੍ਰੇਰਿਤ’ ਪਟੀਸ਼ਨ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।  ਮੰਤਰੀ ਨੇ ਕਿਹਾ ਕਿ ਪਟੀਸ਼ਨਰ ਦਾ ਇਰਾਦਾ ਸਿਰਫ ਸਸਤੀ ਪਬਲੀਸਿਟੀ ਹਾਸਿਲ ਕਰਨਾ ਸੀ ਨਾ ਕਿ ਇਹ ਪਟੀਸ਼ਨ ਪੰਜਾਬ ਦੇ ਹਿੱਤ ਵਿੱਚ ਦਾਇਰ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਣ 'ਤੇ ਵਿਰੋਧੀ ਪਾਰਟੀਆਂ ਨੇ ਚੁੱਪ ਵੱਟੀ ਰੱਖੀ, ਪਰ ਹੁਣ ਜਦੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਪ੍ਰਸ਼ਾਸਨਿਕ ਪ੍ਰਣਾਲੀ ਦੇ ਸੁਧਾਰ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਸਿਆਸੀ ਲੋਕ ਭੱਦੇ ਦੋਸ਼ ਲਗਾ ਕੇ ਆਮ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।


 ਅਦਾਲਤ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਮੈਂ ਸਲਾਹਕਾਰ ਕਮੇਟੀ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ “ਰਾਜਨੀਤਿਕ ਹਿੱਤ ਪਟੀਸ਼ਨ” ਦਾ ਨਿਪਟਾਰਾ ਕਰਨ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦਾ ਸੁਆਗਤ ਕਰਦਾ ਹਾਂ।  ਅਦਾਲਤ ਦਾ ਕੀਮਤੀ ਸਮਾਂ ਬਰਬਾਦ ਕਰਨ ਵਾਲਿਆਂ ਨੂੰ ਸਖ਼ਤ ਚਪੇੜ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਰਾਹਤ ਨਾ ਦਿੰਦੇ ਹੋਏ ਰਾਘਵ ਚੱਢਾ ਦੀ ਰਾਜ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ।    

No comments:


Wikipedia

Search results

Powered By Blogger