SBP GROUP

SBP GROUP

Search This Blog

Total Pageviews

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਐਸ.ਏ.ਐਸ. ਨਗਰ, 01 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆ ਕਿਹਾ ਕਿ ਸਬੰਧਤ ਵਿਭਾਗ ਬਰਸਾਤੀ ਪਾਣੀ ਦੀ ਨਿਕਾਸੀ ਸਥਿਤੀ ਨਾਲ ਨਜਿੱਠਣ ਲਈ ਆਪਣਾ ਕਮਿਊਨੀਕੇਸ਼ਨ ਪਲਾਨ ਤਿਆਰ ਕਰ ਸਾਰੀਆਂ ਉਨ੍ਹਾਂ ਜਗ੍ਹਾਵਾਂ ਦੀ ਸ਼ਨਾਖਤ ਕਰ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆਂ ਖਿਲਾਫ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ ਜਿਸ ਨਾਲ ਫਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਦਰਤੀ ਵਹਾਅ ਰੋਕਣ ਵਾਲਿਆ ਖਿਲਾਫ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।



ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਆਪਣੇ ਅਧੀਨ ਆਉਂਦੇ ਉਨ੍ਹਾਂ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲੈਣ ਜਿਥੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਫਾਈ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢੀਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਅਮਰਦੀਪ ਸਿੰਘ ਗੁਜ਼ਰਾਲ,ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਸ੍ਰੀਮਤੀ ਪੂਜਾ ਸਿਆਲ, ਸ੍ਰੀਮਤੀ ਸਰਬਜੀਤ ਕੌਰ ਐਸ ਡੀ ਐਮ ਮੋਹਾਲੀ, ਸ੍ਰੀ ਰਵਿੰਦਰ ਸਿੰਘ ਐਸ ਡੀ ਐਮ ਖਰੜ, ਸ੍ਰੀ ਹਿਮਾਂਸ਼ੂ ਗੁਪਤਾ ਐਸ ਡੀ ਐਮ ਡੇਰਾਬੱਸੀ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।


--

 

No comments:


Wikipedia

Search results

Powered By Blogger