ਐਸ.ਏ.ਐਸ ਨਗਰ 04 ਅਗਸਤ : ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਸੇਫ ਸਕੂਲ ਵਾਹਨ ਸਕੀਮ ਤਹਿਤ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਸਵਾੜਾ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸੈਮੀਨਾਰ ਕੀਤਾ। ਇਸ ਦੌਰਾਨ ਉਨ੍ਹਾਂ ਬੱਸਾਂ ਦੀ ਚੈਕਿੰਗ ਵੀ ਕੀਤੀ ।
ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੱਸ ਡਰਾਈਵਰਾਂ ਅਤੇ ਫੀਮੇਲ ਅਟੈਂਡਸ ਨੂੰ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ, ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਅਤੇ ਰਾਤ ਸਮੇਂ ਆਪਣੇ ਵਾਹਨਾਂ ਦੇ ਹਾਈਬੀਮ ਦੀ ਵਰਤੋਂ ਨਾ ਕਰਨ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਸੇਵ ਸਕੂਲ ਵਾਹਨ ਸਕੀਮ ਬਾਰੇ, ਬੱਸਾਂ ਵਿਚ ਕੈਮਰੇ ਲਗਾਉਣ ਬਾਰੇ, ਇਸ ਦੇ ਨਾਲ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਫਸਟ ਏਡ ਰੱਖਣ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ । ਉਨ੍ਹਾਂ ਦੱਸਿਆ ਕਿ ਸਕੂਲ ਬੱਸਾਂ ਦੇ 10 ਚਲਾਣ ਅਤੇ ਅੰਡਰ ਏਜ਼ ਦੇ 7 ਚਲਾਣ ਕੀਤੇ ਗਏ ਹਨ। ਇਸ ਦੇ ਨਾਲ ਲਗਾਤਾਰ ਵੱਧ ਰਹੇ ਸਾਈਬਰ ਕ੍ਰਾਈਮ ਤੋਂ ਸਾਵਧਾਨ ਰਹਿਣ ਬਾਰੇ ਜਾਣਕਾਰੀ ਦਿੱਤੀ ।
No comments:
Post a Comment