SBP GROUP

SBP GROUP

Search This Blog

Total Pageviews

ਜਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਹਵਾਲਾਤੀਆਂ ਦੀ ਰਿਹਾਈ ਸਬੰਧੀ ਬਾਰ ਐਸੋਸੀਏਸ਼ਨ ਨਾਲ ਮੀਟਿੰਗ

ਐਸ.ਏ.ਐਸ ਨਗਰ 03 ਅਗਸਤ :  ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ,  ਨਵੀਂ ਦਿੱਲੀ ਵਲੋਂ ਹਵਾਲਾਤੀਆਂ, ਜਿਹੜੇ ਕਿ ਛੋਟੇ ਕੇਸਾਂ ਵਿਚ ਜੇਲ੍ਹਾਂ ਵਿਚ ਬੰਦ ਹਨ, ਦੀ ਰਿਹਾਈ ਸਬੰਧੀ ਜਾਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੂੰ ਨਾਲ ਲੈ ਕੇ ਬਾਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਦੇ ਮੈਂਬਰਾਂ ਨਾਲ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਨੂੰ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਗਈ। 


 ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਵਲੋਂ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਲਸਾ ਵਲੋਂ 16 ਕੈਟਾਗਿਰੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿਚ ਹਵਾਲਾਤੀਆਂ ਦੀ ਰਿਹਾਈ ਲਈ ਅੰਡਰ ਟਰਾਇਲ ਰਿਵਿਊ ਕਮੇਟੀ, ਜਿਸ ਦੀ ਪ੍ਰਧਾਨਗੀ ਉਨ੍ਹਾਂ ਵਲੋਂ ਕੀਤੀ ਗਈ ਹੈ, ਨੇ ਹਵਾਲਾਤੀਆਂ ਦੀ ਰਿਹਾਈ ਲਈ ਸਿਫਾਰਿਸ਼ ਕੀਤੀ ਹੈ ਦੀ ਕਾਪੀ ਜਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਅਤੇ ਬਾਰ ਐਸੋਸੀਏਸ਼ਨਾਂ ਨੂੰ ਉਪਲਬਧ ਕਰਵਾਈ ਹੈ। ਉਨ੍ਹਾਂ ਵਲੋਂ ਵਕੀਲਾਂ ਨੂੰ ਉਤਸ਼ਾਹਿਤ ਕੀਤਾ ਗਿਆ ਕਿ ਉਹ ਅੰਡਰ ਟਰਾਇਲ ਰਿਵਿਊ ਕਮੇਟੀ ਵਲੋਂ ਸਿਫਾਰਿਸ਼ ਕੀਤੇ ਹਵਾਲਾਤੀਆਂ ਦੀ ਰਿਹਾਈ ਲਈ ਦਰਖਾਸਤਾਂ ਸਬੰਧਤ ਅਦਾਲਤਾਂ ਵਿਚ ਦਾਇਰ ਕਰਨ। ਸਨੇਹਪ੍ਰੀਤ ਸਿੰਘ, ਪ੍ਰਧਾਨ, ਜ਼ਿਲ੍ਹਾ ਬਾਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਵਲੋਂ ਭਰੋਸਾ ਦਿਵਾਇਆ ਗਿਆ ਕਿ ਅੰਡਰ ਟਰਾਇਲ ਰਿਵਿਊ ਕਮੇਟੀ ਵਲੋਂ ਕੀਤੀ ਗਈ ਸਿਫਾਰਿਸ਼ ਅਨੁਸਾਰ ਹਵਾਲਾਤੀਆਂ ਦੀ ਰਿਹਾਈ ਲਈ ਦਰਖਾਸਤਾਂ ਇੱਕ ਜਾਂ ਦੋ ਦਿਨਾਂ ਵਿਚ ਸਬੰਧਤ ਅਦਾਲਤਾਂ ਵਿਚ ਦਾਇਰ ਕਰ ਦਿੱਤੀਆਂ ਜਾਣਗੀਆਂ।

No comments:


Wikipedia

Search results

Powered By Blogger