ਐਸ.ਏ.ਐਸ ਨਗਰ, 04 ਅਗਸਤ : ਸੀਨੀਅਰ ਮੈਡੀਕਲ ਅਫ਼ਸਰ ਡਾ.ਅਲਕਜੋਤ ਕੌਰ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਵਾਤਾਵਰਣ ਨੂੰ ਸੁੱਧ ਅਤੇ ਹਰਿਆ ਭਰਿਆ ਰੱਖਣ ਲਈ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਇਸ ਨਾਲ ਜਿਥੇ ਸਾਫ ਹਵਾ ਮਿਲੇਗੀ ਉਥੇ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਵੀ ਬਿਹਤਰ ਅਤੇ ਸਾਫ ਸੁਥਰਾ ਮਾਹੌਲ ਮਿਲੇਗਾ।
ਵਧੇਰੇ ਜਾਣਕਾਰੀ ਦਿੰਦੇ ਹੋਏ ਡਾ.ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਕੇਂਦਰ ਨੂੰ ਹਰਾ-ਭਰਾ ਰੱਖਣ ਅਤੇ ਵਾਤਾਵਰਣ ਦੀ ਸੁੱਧਤਾ ਲਈ ਕਈ ਤਰ੍ਹਾਂ ਦੇ ਬੁੱਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਸਮੇਂ ਸਮੇਂ ਖ਼ਾਸਕਰ ਬਰਸਾਤ ਦੇ ਮੌਸਮ ਵਿਚ ਬੂਟੇ ਲਗਾਉਂਦੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਸਫ਼ਾਈ ਮੁਹਿੰਮ ਵੀ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਸਟਾਫ਼ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਰਫ਼ ਬੂਟੇ ਲਗਾਉਣ ਤੱਕ ਹੀ ਸੀਮਤ ਨਾ ਰਿਹਾ ਜਾਵੇ ਸਗੋਂ ਸਾਰੇ ਜਣੇ ਆਪੋ-ਅਪਣੀ ਜ਼ਿੰਮੇਵਾਰੀ ਸਮਝਦੇ ਹੋਏ ਬੂਟਿਆਂ ਨੂੰ ਸਮੇਂ ਸਿਰ ਪਾਣੀ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਿਚ ਵੀ ਅਪਣਾ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਦੇ ਸਟਾਫ਼ ਦੀ ਸਾਂਝੀ ਕੋਸ਼ਿਸ਼ ਸਦਕਾ ਹੀ ਹਸਪਤਾਲ ਵਿਚ ਪਹਿਲਾਂ ਵੀ ਕਾਫ਼ੀ ਹਰਿਆਵਲ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਸਟਾਫ਼ ਬੂਟਿਆਂ ਦੀ ਦੇਖਭਾਲ ਕਰਨ ਵਿਚ ਪੂਰਾ ਯੋਗਦਾਨ ਪਾਵੇਗਾ ਤਾਕਿ ਇਹ ਬੂਟੇ ਵੱਡੇ ਛਾਂ-ਦਾਰ ਦਰੱਖ਼ਤ ਬਣ ਕੇ ਸਾਰਿਆਂ ਲਈ ਫ਼ਾਇਦੇਮੰਦ ਹੋਣਗੇ।
ਇਸ ਮੌਕੇ ਡਾ. ਅਰੁਣ ਬਾਂਸਲ, ਡਾ. ਬਿਕਰਮਜੀਤ ਸਿੰਘ, ਡਾ. ਸਿਮਨ ਢਿੱਲੋਂ, ਡਾ. ਵਿਕਾਸ ਰਣਦੇਵ, ਡਾ. ਸੁਬਿਨ, ਡਾ. ਪਿ੍ਰਯੰਕਾ, ਹੈਲਥ ਇੰਸਪਕਟਰ ਗੁਰਤੇਜ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
No comments:
Post a Comment