SBP GROUP

SBP GROUP

Search This Blog

Total Pageviews

ਦੇਸ਼ ਦੇ ਉੱਜਵਲ ਭਵਿੱਖ ਲਈ ਨੌਜਵਾਨ ਸਰਗਰਮ ਰਾਜਨੀਤੀ ਵਿੱਚ ਹਿੱਸਾ ਪਾਉਣ ਲਈ ਅੱਗੇ ਆਉਣ: ਇਸ਼ਰਪ੍ਰੀਤ ਸਿੰਘ

 ਆਲ ਇੰਡਿਆ ਕਾਂਗਰਸ ਕਮੇਟੀ ਵਲੋਂ ਇਸ਼ਰਪ੍ਰੀਤ ਸਿੰਘ, ਐਨ.ਐਸ.ਯੂ.ਆਈ. ਪੰਜਾਬ ਦਾ ਪ੍ਰਧਾਨ ਨਿਯੁਕਤ

ਮੋਹਾਲੀ, 11 ਅਗਸਤ: ਆਲ ਇੰਡਿਆ ਕਾਂਗਰਸ ਕਮੇਟੀ ਵਲੋਂ ਇਸ਼ਰਪ੍ਰੀਤ ਸਿੰਘ, ਐਨ.ਐਸ.ਯੂ.ਆਈ. ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਕੁਝ ਸਾਲ ਪਹਿਲਾਂ ਹੀ ਬਤੌਰ ਪਾਰਟੀ ਵਰਕਰ ਵਲੋਂ ਜ਼ਿਲ੍ਹਾ ਮੋਹਾਲੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ ਗਿਆ ਸੀ ਜਿਸ ਉਪਰੰਤ ਇਸ਼ਰਪ੍ਰੀਤ ਸਿੰਘ ਦੀਆਂ ਪਾਰਟੀ ਪ੍ਰਤੀ ਜੁਝਾਰੂ ਗਤੀਵਿਧੀਆਂ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਐਨ.ਐਸ.ਯੂ.ਆਈ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਇਸ਼ਰਪ੍ਰੀਤ ਸਿੰਘ ਵਲੋਂ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਵਿਆਪਕ ਪੱਧਰ ਉੱਤੇ ਕੋਵਿਡ ਪ੍ਰਭਾਵਿਤ ਮਰੀਜ਼ਾਂ ਅਤੇ ਲੋੜਵੰਦ ਲੋਕਾਂ ਦੀ ਮੱਦਦ ਕੀਤੀ ਗਈ ਸੀ। ਜਿਸ ਵਿੱਚ ਗਰੀਬ ਲੋਕਾਂ ਨੂੰ ਰਾਸ਼ਣ ਉਪਲੱਬਧ ਕਰਵਾਉਣ ਤੋਂ ਲੈਕੇ ਰਜਿੰਦਰਾ ਹਸਪਤਾਲ ਪਟਿਆਲਾ, ਗੁਰੂ ਗੋਬਿੰਦ ਸਿੰਘ ਹਸਪਤਾਲ ਫਰੀਦਕੋਟ, ਪੀ.ਜੀ.ਆਈ. ਚੰਡੀਗੜ੍ਹ ਅਤੇ ਹੋਰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਸੇਵਾਵਾਂ ਮਹੁੱਇਆ ਕਰਵਾਈਆਂ ਗਈਆਂ ਸਨ।



ਇਸ ਮੌਕੇ ਉੱਤੇ ਇਸ਼ਰਪ੍ਰੀਤ ਸਿੰਘ ਵਲੋਂ ਹਾਈ ਕਮਾਂਡ ਅਤੇ ਜਰਨਲ ਸਕੱਤਰ ਸ਼੍ਰੀ ਕੇ.ਸੀ. ਵਿਨੂੰ ਗੋਪਾਲ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਗਿਆ ਕਿ ਉਹ ਅੱਗੇ ਵੀ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦਾ ਨੂੰ ਜਮੀਨੀ ਪੱਧਰ ਉੱਤੇ ਮਜਬੂਤ ਕਰਨ ਲਈ ਤਨਦੇਹੀ ਨਾਲ ਯਤਨਸ਼ੀਲ ਰਹਿਣਗੇ ਅਤੇ ਦੇਸ਼ ਦੀ ਸੱਭ ਤੋਂ ਪੁਰਾਣੀ ਅਤੇ ਇਤਹਾਸਿਕ ਪਾਰਟੀ ਜਿਸ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਇਸ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਹੀਦੀਆਂ ਪ੍ਰਾਪਤ ਕਰਵਾ ਕੇ ਦੇਸ਼ ਦੇ ਸੁਨਹਿਰੀ ਇਤਿਹਾਸ ਵਿੱਚ ਆਪਣਾ ਨਾਮ ਦਰਜ ਕਰਵਾਇਆ।

ਉਨ੍ਹਾਂ ਕਿਹਾ ਕਿ ਇਹ ਦੇਸ਼ ਦਾ ਉਹ ਨਾਜ਼ੁਕ ਸਮਾਂ ਹੈ ਜਿਸ ਵਕਤ ਦੇਸ਼ ਦੇ ਉੱਜਵਲ ਭਵਿੱਖ ਲਈ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈਂਦੇ ਹੋਏ ਨਫਰਤ ਆਧਾਰਿਤ ਸਿਆਸਤ ਵਿਰੁੱਧ ਖੜੇ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਈ ਵੱਡੀਆਂ ਰਾਜਨਿਤਕ ਪਾਰਟੀਆਂ ਅੱਜ ਦੇਸ਼ ਵਿੱਚ ਲੋਕਾਂ ਨੂੰ ਵੰਡ ਕੇ ਆਪਣੀ ਸੱਤਾ ਨੂੰ ਬਰਕਰਾਰ ਰੱਖਣ ਵਿੱਚ ਲੱਗੀਆਂ ਹੋਈਆਂ ਹਨ ਅਤੇ ਸਿੱਧੇ ਜਾਂ ਅਸਿੱਧੇ ਤੌਰ ਨਾਲ ਨਿਆਂਪਾਲਿਕਾ ਤੋਂ ਲੈਕੇ ਮੀਡੀਆ ਦੀ ਭੂਮਿਕਾ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਦੇਸ਼ ਵਿੱਚ ਮੁੜ ਅਮਨ ਅਤੇ ਸ਼ਾਂਤੀ ਦਾ ਮਾਹੌਲ ਸੁਰਜੀਤ ਕਰਨ ਲਈ ਮੁਹਿੰਮ ਚਲਾ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਐਨ.ਐਸ.ਯੂ.ਆਈ ਦੇ ਨਾਲ ਜੋੜਨ ਲਈ ਠੋਸ ਕਦਮ ਚੁੱਕਣਗੇ।

No comments:


Wikipedia

Search results

Powered By Blogger