ਐਸ.ਏ.ਐਸ ਨਗਰ, 30 ਅਗਸਤ :
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ
ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਵਿਖੇ ਸਵਾਇਨ ਫਲੂ ਸਬੰਧੀ ਮੀਟਿੰਗ ਕੀਤੀ ਗਈ ।
ਇਸ ਮੌਕੇ ਉਨ੍ਹਾਂ ਆਏ ਹੋਏ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ
ਵਾਲੇ ਸਵਾਇਨ ਫਲੂ ਸੀਜ਼ਨ ਨੂੰ ਮੁੱਖ ਰੱਖਦਿਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜੀ
ਲਿਆਂਦੀ ਜਾਵੇ । ਉਹਨਾਂ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ
ਜਾਗਰੂਕਤਾ ਗਤੀਵਿਧੀਆਂ ਵਿੱਚ ਸਿਹਤ ਵਿਭਾਗ ਨੂੰ ਸਹਿਯੋਗ ਕਰਨ ।
ਉਨ੍ਹਾਂ ਨੇ
ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ
ਕੀਤੇ ਜਾਂਦੇ ਹਨ, ਇਨ੍ਹਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਵਾਇਨ ਫਲੂ ਵਰਗੀ
ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ।
ਉਨ੍ਹਾਂ
ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਵਾਇਨ ਫਲੂ ਦੀ ਬਿਮਾਰੀ ਪ੍ਰਤੀ ਜਾਗਰੂਕ
ਕੀਤਾ ਜਾਵੇ ਅਤੇ ਇਸਦੇ ਲੱਛਣ ਜਿਵੇ ਕਿ ਤੇਜ਼ ਬੁਖਾਰ, ਸਰੀਰ ਦਰਦ,ਖਾਂਸੀ, ਉਲਟੀਆਂ ਅਤੇ
ਦਸਤ ਆਦਿ ਦੀ ਸੂਰਤ ਵਿੱਚ ਨੇੜੇ ਦੇ ਹਸਪਤਾਲ ਵਿੱਚ ਜਾਂਚ ਕਰਵਾਈ ਜਾਵੇਂ ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸਵਾਈਨ ਫਲੂ ਦੇ ਲੱਛਣਾ ਅਤੇ ਉਸਦੀ ਰੋਕਥਾਮ ਲਈ ਜਾਗਰੂਕ ਕਰਨ
ਵਾਲੇ ਪੋਸਟਰ ਜਨਤਕ ਥਾਂਵਾ ਤੇ ਲਗਾਏ ਜਾਣ ਤਾਂ ਜੋ ਲੋਕਾਂ ਵਿੱਚ ਇਸ ਬਿਮਾਰੀ ਦੀ ਰੋਕਥਾਮ
ਅਤੇ ਬਚਾਅ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ।
ਇਸ ਮੌਕੇ
ਐਸ.ਡੀ.ਐਮ. ਐਸ.ਏ.ਐਸ.ਨਗਰ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਖਰੜ ਸ੍ਰੀ ਰਵਿੰਦਰ
ਸਿੰਘ, ਐਸ.ਡੀ.ਐਮ.ਡੇਰਾਬਸੀ ਸ੍ਰੀ ਹਿਮਾਂਸੂ ਗੁਪਤਾ, ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ,
ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ ਅਤੇ ਡੀ.ਡੀ.ਪੀ.ਓ ਸ਼੍ਰੀ ਅਮਰਿੰਦਰ ਪਾਲ ਸਿੰਘ ਅਤੇ
ਹੋਰਨਾ ਵਿਭਾਗਾ ਦੇ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ ।
Menu Footer Widget
SBP GROUP
Search This Blog
Total Pageviews
Tuesday, August 30, 2022
ਸਵਾਇਨ ਫਲੂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਕੀਤੀ ਹਦਾਇਤ
Subscribe to:
Post Comments (Atom)
Wikipedia
Search results

No comments:
Post a Comment