ਖਰੜ, 22 ਅਗਸਤ : ਸੀ.ਜੀ.ਸੀ ਲਾਂਡਰਾਂ ਨੇ ਨਵੇਂ ਅਕਾਦਮਿਕ ਸੈਸ਼ਨ 2022 ਲਈ ਇੱਕ ਓਰੀਐਂਟੇਸ਼ਨ ਸਮਾਰੋਹ ਰਾਹੀਂ ਕੈਂਪਸ ਵਿੱਚ ਨਵੇਂ ਵਿਦਿਆਰਥੀਆਂ ਦਾ ਰਸਮੀ ਤੌਰ ਤੇ ਸਵਾਗਤ ਕੀਤਾ। ਇਹ ਸਮਾਗਮ ਕੈਂਪਸ ਵਿੱਚ ਔਫਲਾਈਨ ਆਯੋਜਿਤ ਕੀਤਾ ਗਿਆ ਸੀ ਜਦ ਕਿ ਪਿਛਲੇ ਦੋ ਸਾਲਾਂ ਦੇ ਕੋਵਿਡ-ਸਬੰਧਤ ਪਾਬੰਦੀਆਂ ਦੇ ਕਾਰਨ ਆਨਲਾਈਨ ਆਯੋਜਿਤ ਕੀਤਾ ਜਾ ਰਿਹਾ ਸੀ, ਜੋ ਕਿ ਇਸ ਇਵੇੰਟ ਨੂੰ ਹੋਰ ਵੀ ਵਿਸ਼ੇਸ਼ ਬਨੌਂਦਾ ਏ। ਇਸ ਮੌਕੇ ਮੈਨੇਜਮੈਂਟ ਅਤੇ ਫੈਕਲਟੀ ਮੈਂਬਰਾਂ ਵੱਲੋਂ ਫਰੈਸ਼ਰ ਅਤੇ ਉਨ੍ਹਾਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਦੇਸ਼ ਭਰ ਤੋਂ ਆਏ ਵਿਦਿਆਰਥੀਆਂ ਦਾ ਨਵਾਂ ਬੈਚ ਇੰਜੀਨੀਅਰਿੰਗ, ਮੈਨੇਜਮੈਂਟ, ਫਾਰਮੇਸੀ, ਬਾਇਓਟੈਕਨਾਲੋਜੀ, ਹੋਟਲ ਮੈਨੇਜਮੈਂਟ ਆਦਿ ਦੇ ਕੋਰਸ ਕਰ ਰਿਹਾ ਹੈ।
ਓਰੀਐਂਟੇਸ਼ਨ ਸੈਸ਼ਨ ਦੀ ਸ਼ੁਰੂਆਤ ਦੀਪ ਜਗਾਉਣ ਦੀ ਰਸਮ ਨਾਲ ਹੋਈ ਜਿਸ ਵਿਚ ਪ੍ਰਮਾਤਮਾ ਦੀਆਂ ਪ੍ਰਾਥਨਾ ਕਰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ। ਵਿਦਿਆਰਥੀਆਂ ਦੇ ਨਵੇਂ ਬੈਚਾਂ ਦਾ ਸਵਾਗਤ ਕਰਦੇ ਹੋਏ ਸੀ.ਜੀ.ਸੀ. ਲਾਂਡਰਾਂ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਉਹਨਾਂ ਨੂੰ ਸਮੁੱਚੇ ਸ਼ਖਸੀਅਤ ਵਿਕਾਸ ਲਈ ਵਧੀਆ ਅਕਾਦਮਿਕ ਅਨੁਭਵ ਅਤੇ ਮੌਕੇ ਪ੍ਰਦਾਨ ਕਰਕੇ ਉਹਨਾਂ ਦੇ ਕੈਰੀਅਰ ਦੀ ਤਰੱਕੀ ਲਈ ਸੀ.ਜੀ.ਸੀ.ਦੀ ਵਚਨਬੱਧਤਾ ਦਾ ਭਰੋਸਾ ਦਿੱਤਾ। ਸੀ.ਜੀ.ਸੀ.ਦੀ ਸਾਲ ਦਰ ਸਾਲ ਸ਼ਾਨਦਾਰ ਪਲੇਸਮੈਂਟਾਂ ਦੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਵਿਦਿਆਰਥੀਆਂ ਵਿੱਚ ਖੋਜ,ਨਵੀਨਤਾ ਅਤੇ ਉੱਦਮੀ ਦ੍ਰਿਸ਼ਟੀਕੋਣ ਨੂੰ ਪੈਦਾ ਕਰਦੇ ਹੋਏ ਉਦਯੋਗਿਕ ਸਹਿਯੋਗਾਂ ਰਾਹੀਂ ਇਸਨੂੰ ਹੋਰ ਮਜ਼ਬੂਤ ਕਰਨ ਦੇ ਸੀ.ਜੀ.ਸੀ. ਇਰਾਦੇ ਨੂੰ ਦੁਹਰਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣੇ ਭਾਸ਼ਣ ਦੀ ਸਮਾਪਤੀ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ,ਪੜ੍ਹਾਈ ਵੱਲ ਧਿਆਨ ਦੇਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਓਰੀਐਂਟੇਸ਼ਨ ਸੈਸ਼ਨਾਂ ਵਿੱਚ ਨਵੇਂ ਵਿਦਿਆਰਥੀਆਂ ਨੂੰ ਕਾਲਜ ਜੀਵਨ ਦੇ ਮਹੱਤਵਪੂਰਨ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ ਜਿਸ ਵਿੱਚ ਪਾਠਕ੍ਰਮ, ਹਾਜ਼ਰੀ, ਵਿਦਿਆਰਥੀ ਪ੍ਰਾਪਤੀਆਂ, ਕੈਂਪਸ ਪਲੇਸਮੈਂਟ, ਅੰਤਰਰਾਸ਼ਟਰੀ ਗੱਠਜੋੜ, ਖੋਜ ਅਤੇ ਨਵੀਨਤਾ ਆਦਿ ਸ਼ਾਮਲ ਹਨ। ਨਵੇਂ ਅਕਾਦਮਿਕ ਸੈਸ਼ਨ 2022 ਦੇ ਤਹਿਤ ਮਨੀਪੁਰ, ਅਸਾਮ, ਆਂਧਰਾ ਪ੍ਰਦੇਸ਼, ਬਿਹਾਰ, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ, ਪੰਜਾਬ, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ 15 ਤੋਂ ਵੱਧ ਭਾਰਤੀ ਰਾਜਾਂ ਦੇ ਵਿਦਿਆਰਥੀ ਸੀ.ਜੀ.ਸੀ. ਲਾਂਡਰਾਂ ਵਿਖੇ ਆਪਣੀ ਪੜ੍ਹਾਈ ਸ਼ੁਰੂ ਕਰ ਰਹੇ ਹਨ।
No comments:
Post a Comment