ਐਸ.ਏ.ਐਸ.ਨਗਰ, 12 ਅਗਸਤ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਮੋਹਾਲੀ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜਗਾਰ ਮੁਹੱਈਆ ਕਰਾਉਣ ਵਿੱਚ ਵਰਦਾਨ ਸਾਬਿਤ ਹੋ ਰਿਹਾ ਹੈ। ਜਿੱਥੇ ਬੇਰੁਜਗਾਰ ਪ੍ਰਾਰਥੀ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਮੋਹਾਲੀ ਰਾਹੀਂ ਨੌਕਰੀ/ਸਵੈ—ਰੋਜਗਾਰ ਪ੍ਰਾਪਤ ਕਰਕੇ ਆਪਣੇ ਜੀਵਨ ਨੂੰ ਸੁਖਾਲਾ ਬਣਾ ਰਹੇ ਹਨ। ਇਸ ਯੋਜਨਾ ਅਧੀਨ ਡੀ.ਬੀ.ਈ.ਈ ਮੋਹਾਲੀ ਵੱਲੋਂ ਮੋਹਿਤ ਦੀ ਸਿਲੈਕਸ਼ਨ ਨੈਸਟਰ ਇੰਨਫਰਟੈਕ ਪ੍ਰਾਇਵੇਟ ਲਿਮਿਟਡ ਵਿਚ ਬਤੌਰ ਟਰੈਨੀ ਇੰਨ ਡਿਜੀਟਲ ਮਾਰਕਿਟਿੰਗ ਕਰਵਾਈ ਗਈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਮੀਨਾਕਸ਼ੀ ਗੋਇਲ ਨੇ ਦਿੱਤੀ।
ਉਨ੍ਹਾ ਦੱਸਿਆ ਕਿ ਮੋਹਿਤ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਉਸਨੇ ਡਿਪਲੋਮਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਸਨੂੰ ਨੌਕਰੀ ਦੀ ਤਲਾਸ਼ ਕਰਨ ਵਿੱਚ ਬਹੁਤ ਦਿੱਕਤ ਆ ਰਹੀ ਸੀ। ਉਨ੍ਹਾਂ ਕਿਹਾ ਕਿ ਉਸ ਨੂੰ ਕਿਸੇ ਜਾਣਕਾਰ ਤੋਂ ਡੀ.ਬੀ.ਈ.ਈ ਮੋਹਾਲੀ ਬਾਰੇ ਪਤਾ ਚਲਿਆ ਅਤੇ ਨੌਕਰੀ ਦੀ ਤਲਾਸ਼ ਵਿੱਚ ਡੀ.ਬੀ.ਈ.ਈ ਮੋਹਾਲੀ ਵਿਖੇ ਆਇਆ। ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ ਮੋਹਾਲੀ ਵਿਖੇ ਆਉਣ ਤੇ ਉਸਦੀ ਮੁਲਾਕਾਤ ਪਲੇਸਮੈਂਟ ਅਫਸਰ ਨਾਲ ਹੋਈ। ਉਨ੍ਹਾਂ ਕਿਹਾ ਕਿ ਪਲੇਸਮੈਂਟ ਅਫਸਰ ਨੇ ਉਸਨੂੰ ਡੀ.ਬੀ.ਈ.ਈ ਮੋਹਾਲੀ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਅਫਸਰ ਵੱਲੋਂ ਉਸ ਨੂੰ ਰੋਜਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਬੀ.ਈ.ਈ ਮੋਹਾਲੀ ਵਿਖੇ ਹਰ ਹਫਤੇ ਲੱਗਣ ਵਾਲੇ ਪਲੇਸਮੈਂਟਾਂ ਕੈਂਪਾਂ ਅਤੇ ਸਵੈ—ਰੋਜਗਾਰ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮੋਹਿਤ ਨੂੰ ਉਸ ਦੀ ਪੜਾਈ ਅਤੇ ਕੋਰਸ ਅਨੁਸਾਰ, ਪਲੇਸਮੈਂਟ ਅਫਸਰ ਵੱਲੋਂ ਇੰਟਰਵਿਊ ਸਬੰਧੀ ਸਾਰੇ ਦਸਤਾਵੇਜ਼ ਚੈਕ ਕਰਕੇ ਨੈਸਟਰ ਇੰਨਫਰਟੈਕ ਪ੍ਰਾਇਵੇਟ ਲਿਮਿਟਡ ਕੰਪਨੀ ਵਿਚ ਇੰਟਰਵਿਊ ਲਈ ਸੁਨੇਹਾ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਨੈਸਟਰ ਇੰਨਫਰਟੈਕ ਪ੍ਰਾਇਵੇਟ ਲਿਮਿਟਡ ਕੰਪਨੀ ਵੱਲੋਂ ਇੰਟਰਵਿਊ ਤੋਂ ਬਾਅਦ ਮੋਹਿਤ ਨੂੰ ਮੌਕੇ ਤੇ ਹੀ ਬਤੌਰ ਟਰੈਨੀ ਇੰਨ ਡਿਜੀਟਲ ਮਾਰਕਿਟਿੰਗ ਲਈ ਸਿਲੈਕਟ ਕਰ ਲਿਆ ਗਿਆ। ਸਿਲੈਕਸ਼ਨ ਤੋਂ ਬਾਅਦ ਮੋਹਿਤ ਨੇ ਡੀ.ਬੀ.ਈ.ਈ ਮੋਹਾਲੀ ਦੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਨੌਕਰੀ ਦਿਵਾਉਣ ਲਈ ਪੰਜਾਬ ਸਰਕਾਰ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ ਮੋਹਾਲੀ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸਾਂਝੀ ਕਰਨ ਦਾ ਵਾਅਦਾ ਕੀਤਾ।
No comments:
Post a Comment