SBP GROUP

SBP GROUP

Search This Blog

Total Pageviews

Tuesday, August 9, 2022

ਯੁਵਕ ਸੇਵਾਵਾਂ ਵਿਭਾਗ ਵੱਲੋਂ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ

ਐਸ ਏ ਐਸ ਨਗਰ 09 ਅਗਸਤ : ਰਾਸ਼ਟਰੀ ਸਿਹਤ ਮਿਸ਼ਨ ਤਹਿਤ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ ਦੇ ਸਹਿਯੋਗ ਨਾਲ ਜਿ਼ਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਇੱਕ ਜਿ਼ਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਸ੍ਰੀ ਤਰਸੇਮ ਚੰਦ, ਸਹਾਇਕ ਕਮਿਸ਼ਨਰ ਜ਼ਿਲ੍ਹਾ ਐਸਏਐਸ ਨਗਰ ਵਲੋਂ ਕੀਤੀ ਗਈ l

 
ਇਸ ਸਮੇਂ ਡਾ: ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ.ਨਗਰ ਨੇ ਸਾਰੇ ਕਾਲਜਾਂ ਦੇ ਮੁਖੀਆਂ ਅਤੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਕਾਲਜਾਂ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵਲੋਂ ਨਸਿ਼ਆ, ਐਚ.ਆਈ.ਵੀ./ਏਡਜ਼ ਟੀ.ਬੀ. ਤੇ ਬਚਾਅ ਅਤੇ ਭਰੂਣ ਹੱਤਿਆ ਵਿਰੁੱਧ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਮੀਟਿੰਗ ਵਿੱਚ ਸਾਲ 2022-23 ਦੌਰਾਨ ਰੈਡ ਰਿਬਨ ਕਲੱਬਾਂ ਵਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਸਮੀਖਿਆ ਕੀਤੀ ਗਈ।
ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਤੋਂ ਸ੍ਰੀਮਤੀ ਪਵਨ ਰੇਖਾ ਬੇਰੀ ਨੇ ਐਚ.ਆਈ.ਵੀ. ਏਡਜ਼ ਅਤੇ ਬਲੱਡ ਡੋਨੇਸ਼ਨ ਤੇ ਆਪਣੇ ਵਿਚਾਰ ਪੇਸ਼ ਕੀਤੇ।

--

 

No comments:


Wikipedia

Search results

Powered By Blogger