ਮੈਡਮ ਅਨਮੋਲ ਗਗਨ ਮਾਨ ਨੇ ਪਿੰਡਾਂ ਦੇ ਵਾਸੀਆਂ ਦੀ ਸੁਣੀਆ ਸਮੱਸਿਆਵਾਂ
ਖਰੜ, 04 ਅਗਸਤ : ਨੇੜਲੇ ਪਿੰਡ ਖਾਨਪੁਰ ਦੀ ਧੀ ਜਸਪ੍ਰੀਤ ਕੌਰ ਨੇ ਭਾਰਤੀ ਸੈਨਾ ਵਿਚ ਲੈਫਟੀਨੈਂਟ ਭਰਤੀ ਹੋ ਕੇ ਪਿੰਡ ਦੇ ਨਾਲ ਨਾਲ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।ਅੱਜ ਉਨ੍ਹਾਂ ਨੂੰ ਮਿਲਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਵਿਸ਼ੇਸ ਤੌਰ ਤੇ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।ਮੈਡਮ ਮਾਨ ਨੇ ਇਸ ਸਮੇਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।ਮੈਡਮ ਅਨਮੋਲ ਗਗਨ ਮਾਨ ਨੇ ਜਸਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਨਾਲ ਨਵੀਂ ਉਮਰ ਦੀਆਂ ਨੋਜਵਾਨ ਲੜਕੀਆਂ ਉਤਸ਼ਾਹਤ ਹੋਣਗੀਆ।
ਮੈਡਮ ਅਨਮੋਲ ਗਗਨ ਮਾਨ ਨੇ ਕਿਹਾ ਕਿ ਜਸਪ੍ਰੀਤ ਕੌਰ ਦੇ ਭਾਰਤੀ ਸੈਨਾ ਵਿਚ ਲੈਫਟੀਨੈਂਟ ਭਰਤੀ ਹੋਣ ਨਾਲ ਉਸਦੇ ਮਾਪਿਆਂ, ਪਿੰਡ ਨਿਵਾਸੀਆਂ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਇੱਕ ਗਰੀਬ ਪਰਿਵਾਰ ਵਿਚੋਂ ਉਠ ਕੇ ਜਸਪ੍ਰੀਤ ਕੌਰ ਨੇ ਦੇਸ਼ ਵਿਚ ਵੱਡਾ ਸਥਾਨ ਪ੍ਰਾਪਤ ਕੀਤਾ ਹੈ।
ਗੱਲਬਾਤ ਕਰਦਿਆਂ ਮੈਡਮ ਮਾਨ ਨੇ ਕਿਹਾ ਕਿ ਹਲਕੇ ਦੇ ਸਾਰੇ ਕੰਮ ਪਾਰਟੀ ਬਾਜੀ ਤੋਂ ਉਪਰ ਉਠ ਕੇ ਕੀਤੇ ਜਾਣਗੇ ਅਤੇ ਹਲਕਾ ਖਰੜ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਅਤੇ ਚੰਗਾ ਜੀਵਨ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੇ 5 ਸਾਲਾਂ ਵਿਚ ਖਰੜ ਹਲਕੇ ਨੂੰ ਨਵੀਂ ਨੁਹਾਰ ਤੇ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੋਰਾਨ ਜੋ ਵੀ ਵਾਅਦੇ ਇਲਾਕਾ ਵਾਸੀਆਂ ਨਾਲ ਕੀਤੇ ਹਨ, ਉਹ ਸਾਰੇ ਪੂਰੇ ਕੀਤੇ ਜਾਣਗੇ।
ਜਸਪ੍ਰੀਤ ਕੌਰ ਨੇ ਗੱਲਬਾਤ ਦੋਰਾਨ ਕਿਹਾ ਕਿ ਬੀਤੀ 30 ਜੁਲਾਈ ਨੂੰ ਚੇਨਈ ਵਿਚ ਹੋਈ ਪਾਸਿੰਗ ਆਊਟ ਪਰੇਡ ਵਿਚ ਜਸਪ੍ਰੀਤ ਕੌਰ ਦੇ ਮੋਢਿਆਂ ’ਤੇ ਲੈਫਟੀਨੈਂਟ ਦੇ ਸਟਾਰ ਉਸਦੇ ਮਾਤਾ ਕਰਮਜੀਤ ਕੌਰ ਤੇ ਪਿਤਾ ਇੰਦਰਜੀਤ ਸਿੰਘ ਨੇ ਲਗਾਏ।ਜਸਪ੍ਰੀਤ ਇਸ ਸਲਫਤਾ ਦਾ ਸਿਹਰਾ ਆਪਣੀ ਨਾਨੀ ਕੇਸਰ ਕੌਰ ਨੂੰ ਦਿੰਦੀ ਹੈ।
ਇਸ ਮੌਕੇ ਜਸਪ੍ਰੀਤ ਕੌਰ ਦੇ ਪਰਿਵਾਰ ਨੇ ਕੈਬਨਿਟ ਮੰਤਰੀ ਦਾ ਘਰ ਆ ਕੇ ਹੋਸਲਾ ਅਫਜਾਈ ਕਰਨ ਲਈ ਧੰਨਵਾਦ ਕੀਤਾ। ਇਸ ਸਮੇਂ ਉਨਾਂ ਨਾਲ ਡੀਐਸਪੀ ਰੁਪਿੰਦਰ ਕੌਰ ਸੋਹੀ, ਪੀਏ ਸਟਾਫ ਸਮੇਤ ਹਲਕੇ ਦੇ ਵਲੰਟੀਅਰ ਹਾਜ਼ਰ ਸਨ।
No comments:
Post a Comment