ਉਨ੍ਹਾਂ ਕੇਂਦਰੀ ਮੰਤਰੀ ਨੂੰ ਵੀ ਮਨਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣ ਦੀ ਵੀ ਅਪੀਲ ਕੀਤੀ।
ਆਪਣੇ ਪਤੀ ਰਣਜੋਧਬੀਰ ਸਿੰਘ ਸੰਧੂ ਦੁਆਰਾ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹੋਈ ਮਨਦੀਪ ਕੌਰ ਨੇ 3 ਅਗਸਤ ਨੂੰ ਨਿਊਯਾਰਕ, ਅਮਰੀਕਾ ਵਿੱਚ ਖੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਪਹਿਲਾਂ ਉਹਨਾਂ ਦੁਆਰਾ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਸਾਲਾਂ ਤੋਂ ਆਪਣੇ ਨਾਲ ਹੋ ਰਹੇ ਸਰੀਰਕ ਅਤੇ ਮਾਨਸਿਕ ਤਸ਼ੱਦਦ ਬਾਰੇ ਦੱਸਿਆ।
ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮਨਦੀਪ ਕੌਰ ਜੋ ਕਿ ਆਪਣੇ ਪਿੱਛੇ ਇੱਕ ਦੁਖੀ ਪਰਿਵਾਰ ਅਤੇ ਦੋ ਬੱਚੇ ਛੱਡ ਗਈ ਹੈ, ਦੀ ਦੁਖਦਾਈ ਮੌਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ।
ਚੱਢਾ ਨੇ ਕੇਂਦਰੀ ਮੰਤਰੀ ਨੂੰ ਸੌਂਪੇ ਆਪਣੇ ਮੰਗ ਪੱਤਰ ਵਿੱਚ ਕਿਹਾ, “ਅਸੀਂ ਉਹਨਾਂ ਨੂੰ ਵਾਪਸ ਨਹੀਂ ਲਿਆ ਸਕਦੇ। ਪਰ ਮੈਂ ਵਿਦੇਸ਼ ਮੰਤਰਾਲੇ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕਰਦਾ ਹਾਂ ਕਿ ਦੋਸ਼ੀਆਂ ਨੂੰ ਇਨਸਾਫ਼ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਬਾਰੇ ਉਸਦੇ ਪਰਿਵਾਰ ਦੀਆਂ ਮੰਗਾਂ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ।"
ਇਸ ਘਟਨਾ 'ਤੇ ਅਫਸੋਸ ਜ਼ਾਹਰ ਕਰਦਿਆਂ ਚੱਢਾ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਮਨਦੀਪ ਕੌਰ ਨੇ ਆਪਣੇ ਅਪਮਾਨਜਨਕ ਵਿਆਹ ਤੋਂ ਬਚਣ ਲਈ ਕਈ ਅਸਫ਼ਲ ਕੋਸ਼ਿਸ਼ਾਂ ਕੀਤੀਆਂ ਅਤੇ ਇਹ ਸੋਚ ਕੇ ਦਿਲ ਕੰਬ ਜਾਂਦਾ ਹੈ ਕਿ ਅਜਿਹੀਆਂ ਕਿੰਨੀਆਂ ਹੀ ਹੋਰ ਭਾਰਤੀ ਮਹਿਲਾਵਾਂ ਵਿਦੇਸ਼ਾਂ 'ਚ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹਨ।
ਉਨ੍ਹਾਂ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਅਤੇ ਵਿਦੇਸ਼ਾਂ ਵਿੱਚ ਰਹਿ ਰਹੀਆਂ ਭਾਰਤੀ ਔਰਤਾਂ ਨੂੰ ਅਜਿਹੇ ਸੋਸ਼ਣ ਅਤੇ ਹਿੰਸਕ ਸਥਿਤੀਆਂ ਤੋਂ ਨਿਕਲਣ ਲਈ ਰਸਤਾ ਅਤੇ ਸਾਧਨ ਮੁਹੱਈਆ ਕਰਵਾਏ ਜਾਣ।
No comments:
Post a Comment