SBP GROUP

SBP GROUP

Search This Blog

Total Pageviews

ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ

ਐਸ.ਏ.ਐਸ ਨਗਰ 18 ਅਗਸਤ : ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਐਸ.ਏ.ਐਸ ਨਗਰ ਵੱਲੋਂ ਜਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕੀਤੇ ਜਾ ਰਹੇ ਹਨ। ਇਸੇ ਲੜ੍ਹੀ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਸੇਫ ਸਕੂਲ ਵਾਹਨ ਸਕੀਮ ਤਹਿਤ ਅੱਜ ਦਿ ਨਾਲੋਜ਼ ਬੱਸ ਗਲੋਬਲ ਸਕੂਲ ਖਰੜ੍ਹ ਵਿਖੇ ਸੈਮੀਨਾਰ ਕੀਤਾ ਗਿਆ । ਇਸ ਦੌਰਾਨ ਸਕੂਲੀ ਬੱਸਾ ਦੀ ਚੈਕਿੰਗ ਕੀਤੀ ਗਈ ।




ਵੇਧੇਰ ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਬੱਸ ਡਰਾਈਵਰਾਂ ਅਤੇ ਫੀਮੇਲ ਅਟੈਂਡਸ ਨੂੰ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ, ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਅਤੇ ਰਾਤ ਸਮੇਂ ਆਪਣੇ ਵਾਹਨਾਂ ਦੇ ਹਾਈਬੀਮ ਦੀ ਵਰਤੋਂ ਨਾ ਕਰਨ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਸੇਵ ਸਕੂਲ ਵਾਹਨ ਸਕੀਮ ਬਾਰੇ, ਬੱਸਾਂ ਵਿਚ ਕੈਮਰੇ ਲਗਾਉਣ ਬਾਰੇ, ਇਸ ਦੇ ਨਾਲ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ,  ਫਸਟ ਏਡ ਰੱਖਣ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ।

ਇਸ ਦੌਰਾਨ ਉਨ੍ਹਾਂ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਦੱਸਿਆ ਇਸ ਮੌਕੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਤਰੁੱਟੀਆਂ ਪਾਈਆਂ ਜਾਣ ਵਾਲੀਆਂ ਬੱਸਾ ਦੇ ਚਲਾਣ ਕੀਤੇ ਗਏ । ਇਸ ਦੇ ਨਾਲ ਲਗਾਤਾਰ ਵੱਧ ਰਹੇ ਸਾਈਬਰ ਕ੍ਰਾਈਮ ਤੋਂ ਸਾਵਧਾਨ ਰਹਿਣ ਬਾਰੇ ਜਾਣਕਾਰੀ ਦਿੱਤੀ।



No comments:


Wikipedia

Search results

Powered By Blogger