ਖਰੜ, 06 ਅਗਸਤ : ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਵੱਲੋਂ ਅੱਜ ਇੱਥੇ ਆਪਣੇ ਅੰਤਰਾਸ਼ਟਰੀ ਵਿਦਿਆਰਥੀਆਂ ਦੀ ਤੀਜੀ ਕਾਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ। ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਵੱਲੋਂ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਉਨ੍ਹਾਂ ਇਸ ਕਾਨਵੋਕੇਸ਼ਨ ਨੂੰ ਸੰਬੋਧਨ ਵੀ ਕੀਤਾ। ਆਪਣੇ ਕਾਨਵੋਕੇਸ਼ਨ ਸੰਬੋਧਨ ਵਿੱਚ ਸ. ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਇਹ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਯਾਦਗਾਰੀ ਦਿਨ ਹੈ, ਜੋ ਹੁਣ ਇਸ ਮੁਕਾਬਲੇ ਵਾਲੀ ਦੁਨੀਆਂ ਵਿੱਚ ਜ਼ਿੰਦਗੀ ਦਾ ਸਾਹਮਣਾ ਕਰਨ ਲਈ ਤਿਆਰ ਹਨ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਚੁਣੇ ਹੋਏ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕਿਸੇ ਵੀ ਕੰਮ ਪ੍ਰਤੀ ਸਮਰਪਣ ਅਤੇ ਇਮਾਨਦਾਰੀ ਹੀ ਸਫਲਤਾ ਦੀ ਮੁੱਖ ਕੁੰਜੀ ਹਨ।
ਇਸ ਮੌਕੇ ਡਾ. ਪਰਵਿੰਦਰ ਸਿੰਘ, ਵਾਈਸ-ਚਾਂਸਲਰ ਨੇ ਕਿਹਾ ਕਿ ਯੂਨੀਵਰਸਿਟੀ ਪੇਸ਼ੇਵਰ ਅਤੇ ਸਮਾਜਿਕ ਨੈਤਿਕਤਾ ਅਤੇ ਰਾਸ਼ਟਰੀ ਕਦਰਾਂ-ਕੀਮਤਾਂ ਦੀ ਭਾਵਨਾ ਦੇ ਸਤਿਕਾਰ ਨਾਲ ਬਹੁਪੱਖੀ ਸਖਸ਼ੀਅਤ ਵਾਲੀ ਉੱਚ ਗੁਣਵੱਤਾ, ਪੇਸ਼ੇਵਰ ਤੌਰ ’ਤੇ ਤਿਆਰ ਤਕਨੀਕੀ ਅਤੇ ਇੰਜਨੀਅਰਿੰਗ ਮੈਨਪਾਵਰ ਵਿਕਸਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਨੇ ਪਿਛਲੇ ਸਾਲਾਂ ਦੌਰਾਨ ਅਕਾਦਮਿਕ ਅਤੇ ਪਾਠਕ੍ਰਮ ਤੋਂ ਇਲਾਵਾ ਹੋਰ ਗਤੀਵਿਧੀਆਂ ਵਿੱਚ ਵੀ ਆਪਣਾ ਵੱਖਰਾ ਸਥਾਨ ਬਣਾਇਆ ਹੈ ਅਤੇ ਨਾ ਸਿਰਫ਼ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਬਲਕਿ ਵਿਦੇਸ਼ਾਂ ਤੋਂ ਵੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰ ਰਹੀ ਹੈ। ਇਸ ਦੌਰਾਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਾਰੇ ਸੀਨੀਅਰ ਫੈਕਲਟੀ ਮੈਂਬਰ ਵੀ ਇਸ ਸਮਾਗਮ ਦਾ ਹਿੱਸਾ ਸਨ।
No comments:
Post a Comment