ਐਸ.ਏ.ਐਸ ਨਗਰ 18 ਅਗਸਤ :
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ
ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 17 ਅਗਸਤ ਨੂੰ ਸਵੇਰੇ 9.30
ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ । ਇਸ ਕੈਂਪ ਦੋਰਾਨ ਆਈ.ਸੀ.ਆਈ.ਸੀ.ਆਈ ਬੈਂਕ
ਵਲੋਂ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀ ਲਈ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ।
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਡੀ.ਏ.ਸੀ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਕਰਵਾਇਆ ਗਿਆ ਜਿਸਨੂੰ ਪ੍ਰਾਰਥੀਆਂ ਵਲੋਂ ਭਰਵਾ ਹੁੰਗਾਰਾ ਮਿਲਿਆ। ਉਕਤ ਕੈਂਪ ਦੌਰਾਨ 52 ਪ੍ਰਾਰਥੀਆਂ ਨੇ ਭਾਗ ਲਿਆ ਜਿਨ੍ਹਾ ਵਿਚੋਂ 33 ਨੂੰ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਾਰਟਲਿਸਟ ਪ੍ਰਾਰਥੀਆਂ ਨੂੰ 2.4-3.12 ਲੱਖ/ਸਲਾਨਾ ਪੈਕੇਜ ਦੀ ਨੌਕਰੀ ਚੰਡੀਗੜ੍ਹ/ਮੋਹਾਲੀ ਵਿਖੇ ਦਿੱਤੀ ਜਾਵੇਗੀ।
ਉਕਤ ਕੈਂਪ ਦੌਰਾਨ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ, ਡਿ.ਸੀ.ਈ.ਓ ਅਤੇ ਪਲੇਸਮੈਂਟ ਅਫਸਰ ਵਲੋਂ ਮੌਜੂਦ ਪ੍ਰਾਰਥੀਆਂ ਦੀ ਮੌਕੇ ਤੇ ਕਰਿਅਰ ਕਾਊਂਸਲਿੰਗ ਕੀਤੀ ਗਈ ਅਤੇ ਸਰਕਾਰ ਦੀਆਂ ਵੱਖ-2 ਸਵੈ-ਰੋਜਗਾਰ ਅਤੇ ਸਕਿਲ ਸਕੀਮਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀਮਤੀ ਸੁਖਅਮਨ ਬਾਠ, ਡਿ.ਸੀ.ਈ.ਓ ਅਤੇ ਸ਼੍ਰੀ ਹਰਪ੍ਰੀਤ ਸਿੱਧੂ, ਰੋਜਗਾਰ ਅਫਸਰ ਵੀ ਮੌਜੂਦ ਸਨ।
No comments:
Post a Comment