ਐਸ.ਏ.ਐਸ ਨਗਰ 02 ਅਗਸਤ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪਰਦੀਪ ਅਗਰਵਾਲ ਦੀ ਦੇਖ-ਰੇਖ ਹੇਠ, ਡਾਇਰੈਕਟਰ ਐੱਸਸੀਈਆਰਟੀ ਡਾ. ਮਨਿੰਦਰ ਸਿੰਘ ਸਰਕਾਰੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਦੇ ਨੰਨ੍ਹੇ ਬੱਚਿਆਂ ਨੇ ਆਪਣੇ ਨਿੱਕੇ -ਨਿੱਕੇ ਹੱਥਾਂ ਦੇ ਕੋਮਲ ਪੋਟਿਆਂ ਨਾਲ਼ ਰੰਗ-ਬਰੰਗੀ ਪੱਖੀਆਂ ਦੀ ਸਿਰਜਣਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਸੁਰਜੀਤ ਕੌਰ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਲਈ ਮਹੀਨਾਵਾਰ ਗਤੀਵਿਧੀਆਂ ਤਹਿਤ ਬੱਚਿਆਂ ਨੇ ਆਪਣੇ ਅਧਿਆਪਕਾਂ ਦੀ ਨਿਗਰਾਨੀ ਹੇਠ ਬਹੁਤ ਸੋਹਣੀਆਂ ਪੱਖੀਆਂ ਬਣਾਈਆਂ।
ਉਹਨਾਂ ਦੱਸਿਆ ਕਿ ਇਹਨਾਂ ਗਤੀਵਿਧੀਆਂ ਨੂੰ ਕਰਨ ਦਾ ਮਕਸਦ ਬੱਚਿਆਂ ਅੰਦਰ ਸਿਰਜਣਾਤਮਕ ਸ਼ਕਤੀ ਦਾ ਵਿਕਾਸ ਕਰਨਾ ਹੁੰਦਾ ਹੈ ਅਤੇ ਬੱਚਿਆਂ ਨੂੰ ਆਪਣੇ ਨਿੱਕੇ-ਨਿੱਕੇ ਹੱਥਾਂ ਨਾਲ਼ ਵੱਡੇ-ਵੱਡੇ ਕੰਮ ਕਰਨ ਲਈ ਤਿਆਰ ਕੀਤਾ ਜਾਂਦਾ ਹੈ। ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦੇਵ ਕਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵੱਲੋਂ ਬੱਚਿਆਂ ਦੀਆਂ ਗਤੀਵਿਧੀਆਂ ਦੀਆਂ ਤਸਵੀਰਾਂ ਅਤੇ ਐਲਬਮ ਪੋਸਟਰ ਪ੍ਰਾਪਤ ਹੁੰਦੇ ਰਹੇ ਜਿਨ੍ਹਾਂ ਨੂੰ ਸਕੂਲ ਮੁਖੀਆਂ ਦੁਆਰਾ ਆਪਣੇ ਸਕੂਲਾਂ ਦੇ ਸੋਸ਼ਲ ਮੀਡੀਆ ਨੈੱਟਵਰਕ ਤੇ ਸ਼ੇਅਰ ਕੀਤਾ ਜਾਂਦਾ ਰਿਹਾ, ਜਿਨ੍ਹਾਂ ਨੂੰ ਲੋਕਾਂ ਦੁਆਰਾ ਵੱਡਾ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਬੀਐਮਟੀ ਮਨਵੀਰ ਸਿੰਘ ਨੇ ਸਪਸ ਔਝਲਾ ਸਕੂਲ ਵਿਖੇ, ਦੀਪਿਕਾ ਛਿੱਬਰ ਨੇ ਸਪਸ ਫੇਜ਼ 10 ਵਿਖੇ, ਸੁਖਵੰਤ ਕੌਰ ਨੇ ਸਪਸ ਡੇਰਾਬੱਸੀ ਵਿਖੇ ਅਤੇ ਗੁਰਪ੍ਰੀਤ ਸਿੰਘ ਨੇ ਸਪਸ ਮਲਕਪੁਰ ਵਿਖੇ ਵਿਜ਼ਿਟ ਦੌਰਾਨ ਨਿੱਕੇ-ਨਿੱਕੇ ਬੱਚਿਆਂ ਨਾਲ਼ ਰੰਗ ਬਰੰਗੀ ਪੱਖੀਆਂ ਬਣਾਈਆਂ।
No comments:
Post a Comment