ਐਸ.ਏ.ਐਸ. ਨਗਰ, 08 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਵੱਲੋਂ ਅੱਜ ਪਿੰਡ ਤੀੜਾ ਤੋਂ ਅਨੁਸੂਚਿਤ ਜਾਤੀ ਲਈ ਬਣੇ ਸ਼ਮਸ਼ਾਨ ਘਾਟ ਅਤੇ ਹੱਡਾ ਰੋੜੀ ਲਈ ਰੱਖੀ ਰਿਜ਼ਰਵ ਜਗ੍ਹਾਂ ਵਿਚੋਂ ਗੈਰ ਕਾਨੂੰਨੀ ਤੌਰ ਤੇ ਰੇਤਾ ਅਤੇ ਮਿੱਟੀ ਪੁੱਟ ਕੇ ਸ਼ਮਸ਼ਾਨ ਘਾਟ ਵਿੱਚ ਅੰਤਿਮ ਸਸਕਾਰ ਕਰਨ ਲਈ ਜਗ੍ਹਾ ਨਾ ਛੱਡਣ ਸਬੰਧੀ ਮਿਲੀ ਸ਼ਿਕਾਇਤ ਦੀ ਜਾਂਚ ਲਈ ਦੌਰਾ ਕੀਤਾ ਗਿਆ । ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵੱਲੋਂ ਮੌਕੇ ਤੇ ਜਾ ਤੀੜਾ ਪੰਚਾਇਤ ਮੈਬਰਾਂ ਅਤੇ ਪਿੰਡ ਵਾਸੀਆਂ ਨਾਲ ਪ੍ਰਾਪਤ ਸ਼ਿਕਾਇਤ ਸਬੰਧੀ ਗਲਬਾਤ ਕੀਤੀ ਗਈ।
ਜਾਣਕਾਰੀ ਦਿੰਦੇ ਹੋਏ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਪਿਛਲੇ ਦਿਨੀ ਕਮਿਸ਼ਨ ਨੂੰ ਪਿੰਡ ਤੀੜਾ ਤੋਂ ਅਨੁਸੂਚਿਤ ਜਾਤੀ ਲਈ ਬਣਾਏ ਸ਼ਮਸ਼ਾਨ ਘਾਟ ਅਤੇ ਹੱਡਾ ਰੋੜੀ ਲਈ ਰੱਖੀ ਰਿਜ਼ਰਵ ਸਥਾਨਾਂ ਵਿਚੋਂ ਗੈਰ ਕਾਨੂੰਨੀ ਤੌਰ ਤੇ ਰੇਤਾ ਅਤੇ ਮਿੱਟੀ ਪੁੱਟ ਕੇ ਸ਼ਮਸ਼ਾਨ ਘਾਟ ਵਿੱਚ ਅੰਤਿਮ ਸਸਕਾਰ ਕਰਨ ਲਈ ਜਗ੍ਹਾ ਨਾ ਛੱਡਣ ਸਬੰਧੀ ਸ਼ਕਾਇਤ ਪ੍ਰਾਪਤ ਹੋਈ ਸੀ । ਉਨ੍ਹਾਂ ਦੱਸਿਆ ਕਿ ਮਿਲੀ ਸ਼ਿਕਾਇਤ ਤੇ ਤਰੁੰਤ ਕਾਰਵਾਈ ਕਰਦਿਆ ਉਨ੍ਹਾਂ ਵੱਲੋਂ ਅੱਜ ਇਸ ਸਬੰਧੀ ਪੁੱਛ ਗਿੱਛ ਲਈ ਇਥੇ ਪਹੁੰਚ ਕੀਤੀ ਗਈ ਹੈ।
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਕਮਿਸ਼ਨ ਨੂੰ ਐਸ.ਸੀ ਭਾਈਚਾਰੇ ਨਾਲ ਸਬੰਧਿਤ ਪਿੰਡ ਵਾਸੀਆਂ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਦਾ ਅੱਜ ਪਿੰਡ ਤੀੜਾ ਪਹੁੰਚ ਕੇ ਪ੍ਰਾਪਤ ਸ਼ਿਕਾਇਤ ਸਬੰਧੀ ਮੌਕੇ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਮਿਲੀ ਇਸ ਸ਼ਿਕਾਇਤ ਤੇ ਅਮਲ ਕਰਦਿਆ ਕਮਿਸ਼ਨ ਵੱਲੋ ਅੱਜ ਇਥੇ ਪਹੁੰਚ ਕਰਕੇ ਸ਼ਿਕਾਇਤ ਪ੍ਰਤੀ ਮਾਮਲੇ ਬਾਰੇ ਵਿਸਥਾਰ ਪੂਰਵਿਕ ਜਾਣਿਆ ਗਿਆ ਹੈ । ਉਨ੍ਹਾਂ ਕਿਹਾ ਐਸ.ਸੀ ਭਾਈਚਾਰੇ ਨਾਲ ਕਿਸੇ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿਵਾਉਂਣ ਲਈ ਐਸ.ਸੀ ਕਮਿਸ਼ਨ ਵੱਚਨਬੱਧ ਹੈ ।
ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਮਰਿੰਦਰਪਾਲ ਸਿੰਘ ਚੌਹਾਨ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਕਤ ਮਾਮਲੇ ਦੀ ਡੂੰਘਾਈ ਵਿੱਚ ਜਾਂਚ ਕੀਤੀ ਜਾਵੇ ਅਤੇ ਸ਼ਿਕਾਇਤ ਵਿੱਚ ਜ਼ਿਕਰ ਕੀਤੀ ਜਗ੍ਹਾਂ ਤੇ ਕੰਢਿਆਲੀ ਤਾਰ ਨਾਲ ਬਾੜ ਕੀਤੀ ਜਾਵੇ ਅਤੇ ਉਨ੍ਹਾਂ ਸਾਰੀਆਂ ਸ਼ਿਕਾਇਤਾ ਦੀ ਕਾਪੀ ਜੋ ਮਾਇੰਨਿੰਗ ਸਬੰਧੀ ਪੰਚਾਇਤ ਵੱਲੋਂ ਕੀਤੀਆਂ ਗਈਆਂ ਹਨ, ਐਸ.ਸੀ. ਕਮਿਸ਼ਨ ਦਫਤਰ ਵਿਖੇ ਭੇਜੀਆਂ ਜਾਣ । ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਇੱਕ ਮਤਾ ਪਵਾ ਕੇ ਪਿੰਡ ਦੇ ਨੇੜੇ ਬਣੇ ਪੱਕੇ ਸ਼ਮਸ਼ਾਨ ਘਾਟ ਬਾਹਰ ਜਾਤ ਪਾਤ ਬਾਰੇ ਕੋਈ ਭੇਦ ਭਾਵ ਨਾ ਕੀਤੇ ਜਾਣ ਸਬੰਧੀ ਲਿਖਤੀ ਬੋਰਡ ਲਗਵਾਇਆ ਜਾਵੇ।
ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਪ੍ਰਾਪਤ ਸ਼ਿਕਾਇਤ ਸਬੰਧੀ ਸਾਰੀ ਕਰਵਾਈ ਰਿਪੋਰਟ ਨੂੰ 24 ਅਗਸਤ ਤੱਕ ਐਸ.ਸੀ ਕਮਿਸ਼ਨ ਨੂੰ ਸੌਂਪਣ ਦੇ ਆਦੇਸ਼ ਦਿੱਤੇ।
No comments:
Post a Comment