SBP GROUP

SBP GROUP

Search This Blog

Total Pageviews

ਮਿਡਲ ਅਤੇ ਸੈਕੰਡਰੀ ਵਰਗ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸੰਪੰਨ

ਐਸ ਏ ਐਸ ਨਗਰ 03 ਅਗਸਤ : 75ਵੀ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਬੀਤੇ ਕੱਲ੍ਹ ਜ਼ਿਲ੍ਹੇ ਦੇ ਮਿਡਲ ਅਤੇ ਸੈਕੰਡਰੀ ਵਰਗ ਦੇ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ 1 ਵਿੱਚ ਕਰਵਾਏ ਗਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਸੁਸ਼ੀਲ ਨਾਥ ਨੇ ਦੱਸਿਆ ਕਿ ਇਹ ਵਿੱਦਿਅਕ ਮੁਕਾਬਲੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਿਡਲ ਅਤੇ ਸੈਕੰਡਰੀ ਵਰਗ ਦੇ ਵਿੱਦਿਅਕ ਮੁਕਾਬਲੇ 75ਵੀਂ ਅਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਸਕੂਲ ਪੱਧਰ, ਬਲਾਕ ਪੱਧਰ ਅਤੇ ਤਹਿਸੀਲ ਪੱਧਰ ਤੇ ਕਰਵਾਏ ਗਏ ਅਤੇ ਹੁਣ ਇਹ ਮੁਕਾਬਲੇ ਜ਼ਿਲ੍ਹਾ ਪੱਧਰ ਤੇ ਹੋਏ।



 ਉਹਨਾਂ ਨੇ ਜੇਤੂ ਬੱਚਿਆਂ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਹੀ ਰਾਜ ਪੱਧਰੀ ਵਿੱਦਿਅਕ ਮੁਕਾਬਲੇ ਵਿੱਚ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ ਲਈ ਹੱਲਾਸ਼ੇਰੀ ਵੀ ਦਿੱਤੀ । ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਨੂੰ ਸਕੂਲ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਤਿਆਰੀ ਕਰਵਾਉਣ ਵਾਲ਼ੇ ਸਾਡੇ ਸਕੂਲ ਮੁਖੀਆਂ ਅਤੇ ਅਧਿਆਪਕਾਂ, ਆਯੋਜਨ ਕਰਨ ਵਾਲ਼ੇ ਅਧਿਆਪਕਾਂ,ਜੱਜਮੈਂਟ ਦੇਣ ਵਾਲ਼ੇ ਅਧਿਆਪਕਾਂ ਦਾ ਵੀ ਬਹੁਤ ਵੱਡਾ ਯੋਗਦਾਨ ਦੱਸਿਆ ਤੇ ਉਹਨਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸਨੂੰ ਜ਼ਿਲ੍ਹੇ ਤੱਕ ਪਹੁੰਚਾਇਆ। ਉਹਨਾਂ ਵੱਲੋਂ ਵਿਸ਼ੇਸ਼ ਤੌਰ ਤੇ ਡੀਐਮ ਜਸਵੀਰ ਕੌਰ ਧੰਨਵਾਦ ਕੀਤਾ ਗਿਆ,ਜਿਨ੍ਹਾਂ ਨੇ ਆਪਣੀ ਟੀਮ ਸਦਕਾ ਇਹਨਾਂ ਮੁਕਾਬਲਿਆਂ ਨੂੰ ਨੇਪਰੇ ਚਾੜ੍ਹਿਆ ਗਿਆ।
 ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਡਾ. ਕੰਚਨ ਸ਼ਰਮਾਂ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ ਬਹੁਤ ਹੀ ਵਧੀਆ ਪੇਸ਼ਕਾਰੀਆਂ ਕੀਤੀਆਂ। ਉਹਨਾਂ ਵੱਲੋਂ ਵੀ ਜੇਤੂ ਟੀਮਾਂ ਨੂੰ ਵਧਾਈ ਦਿੱਤੀ। ਸਹਾਇਕ ਨੋਡਲ ਅਫ਼ਸਰ ਜਸਵੀਰ ਕੌਰ ਡੀਐਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕਿੱਟ ਪੇਸ਼ਕਾਰੀ ਵਿੱਚ ਸਸਸਸ ਲਾਲੜੂ ਮੰਡੀ ਨੇ ਪਹਿਲਾ ਸਥਾਨ, ਜਦਕਿ ਸਸਸਸ ਬਲੋਂਗੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਮੁਕਾਬਲਿਆਂ  ਵਿੱਚ ਕਵਿਤਾ ਉਚਾਰਨ, ਗੀਤ ਗਾਇਨ, ਭਾਸ਼ਣ,ਕੋਲਾਜ ਮੇਕਿੰਗ, ਪੋਸਟਰ ਮੇਕਿੰਗ ਵਿੱਚ ਜੇਤੂ ਬੱਚਿਆਂ ਨੂੰ ਡੀਈਓ ਸੈਸਿ ਵੱਲੋਂ ਭਾਈ ਕਨ੍ਹਈਆ ਜੀ ਚੈਰੀਟੇਬਲ ਟਰੱਸਟ ਫੇਸ 5 ਵੱਲੋਂ ਪ੍ਰਦਾਨ ਕੀਤੇ ਮੈਡਲਜ ਇਨਾਮ ਵਜੋਂ ਤਕਸੀਮ ਕੀਤੇ ਗਏ। ਅਧਿਆਪਕਾਂ ਦੀ ਸੁੰਦਰ ਲਿਖਾਈ ਵਿੱਚ ਮੈਡਮ ਮਨਦੀਪ ਸ਼ੁਕਲਾ ਅਤੇ ਵਰਿੰਦਰ ਕੌਰ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ।
ਇਸ ਮੌਕੇ ਪ੍ਰਿੰਸੀਪਲ ਸਲਿੰਦਰ ਸਿੰਘ ਤੋਂ ਇਲਾਵਾ ਸਤਿੰਦਰਜੀਤ ਸਿੰਘ, ਭੁਪਿੰਦਰਪਾਲ ਸਿੰਘ, ਰਣਬੀਰ ਸਿੰਘ,ਰਮਿਤ ਵਾਸੂਦੇਵ,ਸਿਫਾਲੀ, ਤਮਨਦੀਪ ਕੌਰ,ਨੀਰੂ ਗੁਪਤਾ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦੇਵ ਕਰਨ ਸਿੰਘ ਵੀ ਮੌਜੂਦ ਸਨ।



No comments:


Wikipedia

Search results

Powered By Blogger