SBP GROUP

SBP GROUP

Search This Blog

Total Pageviews

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ 16 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

 ਐਸ.ਏ.ਐਸ ਨਗਰ 15 ਸਤੰਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 16 ਸਤੰਬਰ ਨੂੰ ਸਵੇਰੇ 9.30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ । ਇਸ ਕੈਂਪ ਵਿੱਚ  ਐਕਸਿਸ ਬੈਂਕ, ਕੋਟਕ ਮਹਿੰਦਰਾ ਬੈਂਕ ਆਦਿ ਕੰਪਨੀਆਂ ਦੇ ਨਿਯੋਜਕਾਂ ਵਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ 12ਵੀਂ ਤੋਂ ਗ੍ਰੈਜੂਏਸ਼ਨ ਤੱਕ ਦੇ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। 



ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ।


 ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ਼.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਦਫਤਰ ਵਿਖੇ ਪਹੁੰਚਣ ਦੀ ਅਪੀਲ ਕੀਤੀ ।

No comments:


Wikipedia

Search results

Powered By Blogger