ਐਸ.ਏ.ਐਸ. ਨਗਰ 30 ਸਤੰਬਰ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ ਬੈਨੀਫਿਸਰੀਜ ਨੂੰ 2 ਹਫਤਿਆ ਦਾ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 10 ਅਕਤੂਬਰ ਨੂੰ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ। ਜਿਸ ਦੀ ਇੰਟਰਵਿਊ ਮਿਤੀ 3 ਅਕਤੂਬਰ ਨੂੰ ਰੱਖੀ ਗਈ ਹੈ ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਗੁਰਿੰਦਰਪਾਲ ਸਿੰਘ ਕਾਹਲੋਂ, ਡਿਪਟੀ ਡਾਇਰੈਕਟਰ ਡੇਅਰੀ ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ ਘੱਟੋ ਘੱਟ ਪੰਜਵੀਂ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ | ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੋਈ ਵੀ ਫੀਸ ਨਹੀਂ ਹੈ। ਬਲਕਿ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ। ਡੇਅਰੀ ਇੰਸਪੈਕਟਰ ਸ. ਕਸ਼ਮੀਰ ਸਿੰਘ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਕਿਸੇ ਵੀ ਕੰਮ ਵਾਲੇ ਦਿਨ ਆਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 95928-13411 ਤੇ ਸੰਪਰਕ ਕਰ ਸਕਦੇ ਹੋ।
--
No comments:
Post a Comment