SBP GROUP

SBP GROUP

Search This Blog

Total Pageviews

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਲਗਾਏ ਗਏ ਪਲੇਸਮੈਂਟ ਕੈਂਪ ਵਿਚ 27 ਪ੍ਰਾਰਥੀਆਂ ਨੇ ਲਿਆ ਭਾਗ

ਐਸ.ਏ.ਐਸ.ਨਗਰ, 09 ਸਤੰਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੂਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਅੱਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਐਕਸਿਸ ਬੈਂਕ ਅਤੇ ਰਿਲਾਇੰਸ ਨੀਪੋਨ ਇੰਸੋਰੈਂਸ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਸਮੂਲੀਅਤ ਕੀਤੀ ਗਈ ਅਤੇ 27 ਪ੍ਰਾਰਥੀਆਂ ਨੇ ਪਲੇਸਮੈਂਟ ਕੈਂਪ ਵਿੱਚ ਭਾਗ ਲਿਆ। ਪਲੇਸਮੈਂਟ ਕੈਂਪ ਵਿੱਚ ਮੌਜੂਦ ਪ੍ਰਾਰਥੀਆਂ ਦੀ ਮੌਕੇ ਤੇ ਇੰਟਰਵਿਊ ਕਰਵਾਈ ਗਈ ਅਤੇ 9 ਯੋਗ ਪ੍ਰਾਰਥੀਆਂ ਦੀ ਸ਼ਾਰਟਲਿਸਟਿੰਗ ਕੀਤੀ ਗਈ।



ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੂਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਡੀ.ਏ.ਸੀ, ਸੈ-76, ਐਸ਼.ਏ.ਐਸ ਨਗਰ ਵਿਖੇ ਕਰਵਾਇਆ ਗਿਆ ਜਿਸਨੂੰ ਪ੍ਰਾਰਥੀਆਂ ਵਲੋਂ ਭਰਵਾ ਹੁੰਗਾਰਾ ਮਿਲਿਆ।
ਉਕਤ ਕੈਂਪ ਦੋਰਾਨ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਅਤੇ ਡਿ.ਸੀ.ਈ.ਓ ਵਲੋਂ ਮੋਜੂਦ ਪ੍ਰਾਰਥੀਆਂ ਦੀ ਮੌਕੇ ਤੇ ਕਰਿਅਰ ਕਾਉਂਸਲਿੰਗ ਕੀਤੀ ਗਈ ਅਤੇ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜਗਾਰ ਅਤੇ ਸਕਿਲ ਸਕੀਮਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ।



No comments:


Wikipedia

Search results

Powered By Blogger