ਕਿਹਾ,ਕੋਰਸ ਸਬੰਧੀ 21 ਸਤੰਬਰ ਨੂੰ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ ਵਿਖੇ ਹੋਵੇਗੀ ਇੰਟਰਵਿਊ
ਐਸ.ਏ.ਐਸ ਨਗਰ 16 ਸਤੰਬਰ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕੁਲਦੀਪ ਜਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 3 ਅਕਤੂਬਰ ਨੂੰ ਪੰਜਾਬ ਦੇ ਵੱਖੋ ਵੱਖਰੇ ਟਰੇਨਿੰਗ ਸੈਂਟਰਾਂ ਤੋਂ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਇੰਟਰਵਿਊ 21 ਸਤੰਬਰ 2022 ਨੂੰ ਸਵੇਰੇ 10 ਵਜੇ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ (ਕੁਰਾਲੀ ਮੋਰਿੰਡਾ ਰੋਡ) ਜਿਲਾ ਰੂਪਨਗਰ ਵਿਖੇ ਰੱਖੀ ਗਈ ਹੈ।
ਡੇਅਰੀ ਵਿਕਾਸ ਵਿਭਾਗ ਦੇ ਜਿਲਾ ਡਿਪਟੀ ਡਾਇਰੈਕਟਰ ਡੇਅਰੀ ਐਸ ਏ ਐਸ ਨਗਰ ਸ੍ਰੀ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋਂ 45 ਸਾਲ ਦੇ ਦਰਮਿਆਨ ਹੋਵੇ ਘੱਟੋ ਘੱਟ ਮੈਟ੍ਰਿਕ ਪਾਸ ਹੋਵੇ, ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ ਅਤੇ ਉਨਾਂ ਕੋਲ ਘੱਟੋ ਘੱਟ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਹੋਣ ਜਾਂ ਅਪਣਾ ਹਾਈਟੈਕ ਡੇਅਰੀ ਫਾਰਮ ਬਣਾਇਆ ਹੋਵੇ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲਕੁਸੀ ਲਈ ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨਾਂ ਦੀ ਜਾਂਚ ਕਰਨਾ, ਦੁੱਧ ਤੋਂ ਪ੍ਰੋਡਕਟ ਤਿਆਰ ਕਰਨਾ, ਸਾਫ ਦੁੱਧ ਪੈਦਾ ਕਰਨਾ ਅਤੇ ਖਾਦ ਖੁਰਾਕ ਬਾਰੇ ਜਾਣਕਾਰੀ ਦਿਤੀ ਜਾਵੇਗੀ। ਸ੍ਰੀ ਕਸ਼ਮੀਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਕਿਹਾ ਕਿ ਨੌਜਵਾਨਾ ਨੂੰ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ ਅੱਜ ਦੇ ਸਮੇਂ ਦੌਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰੀਸ਼ਦ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੋਂ ਕਿਸੇ ਵੀ ਕੰਮ ਵਾਲੇ ਦਿੱਨ 100 ਰੁਪਏ ਦਾ ਪ੍ਰਾਸਪੈਕਟ ਪ੍ਰਾਪਤ ਕਰ ਸਕਦੇ ਹਨ। ਇਸ ਕੋਰਸ ਦੌਰਾਨ ਜਨਰਲ ਕੈਟਾਗਿਰੀ ਲਈ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਫੀਸ ਰੱਖੀ ਗਈ ਹੈ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 9592813411 ਤੋਂ ਸੰਪਰਕ ਕਰ ਸਕਦੇ ਹੋ ।
No comments:
Post a Comment