ਐਸ.ਏ.ਐਸ ਨਗਰ, 09 ਅਗਸਤ : ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਲਾਲਾ ਚੰਦ ਜੈਨ ਪਬਲਿਕ ਸਕੂਲ ਡੇਰਾਬਸੀ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸੈਮੀਨਾਰ ਕੀਤਾ ਗਿਆ । ਇਸ ਦੌਰਾਨ ਸਕੂਲ ਬੱਸਾਂ ਦੀ ਚੈਕਿੰਗ ਵੀ ਕੀਤੀ ਗਈ ।
ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਬੱਸ ਡਰਾਈਵਰਾਂ ਅਤੇ ਫੀਮੇਲ ਅਟੈਂਡਸ ਨੂੰ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ, ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਸੇਵ ਸਕੂਲ ਵਾਹਨ ਸਕੀਮ ਬਾਰੇ, ਸੀਟਾਂ ਨਿਰਧਾਰਿਤ ਬੱਚੇ ਬਿਠਾਉਣ ਬਾਰੇ , ਫਸਟ ਏਡ ਰੱਖਣ, ਅੱਗ ਬੁਝਾਊ ਯੰਤਰ ਰੱਖਣ ਦੀ ਅਪੀਲ ਕੀਤੀ ਗਈ ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ। ਨਾਲ ਹੀ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਲਗਾਤਾਰ ਵੱਧ ਰਹੇ ਸਾਈਬਰ ਕ੍ਰਾਈਮ ਤੋਂ ਸਾਵਧਾਨ ਰਹਿਣ ਬਾਰੇ ਜਾਣਕਾਰੀ ਦਿੱਤੀ।
No comments:
Post a Comment