ਐਸ.ਏ.ਐਸ ਨਗਰ, 05 ਸਤੰਬਰ : ਸੀਨੀਅਰ ਕਪਤਾਨ ਪੁਲਿਸ ਸ੍ਰੀ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਮੌਲੀਬੈਦਵਾਣ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆ ਨਾਲ ਸੈਮੀਨਾਰ ਕੀਤਾ ਗਿਆ। ਜਿਨ੍ਹਾਂ ਨੂੰ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।
ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਅੰਡਰ ਏੇਜ ਬੱਚਿਆਂ ਨੂੰ ਸਕੂਲ ਵਿੱਚ ਮੋਟਰਸਾਈਕਲ ਨਾ ਲੈ ਕੇ ਆਉਣ ਅਤੇ ਕੋਈ ਵੀ ਵਾਹਨ ਨਾ ਚਲਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਵਾਹਨਾਂ ਨੂੰ ਸੜਕ ਤੇ ਖੜ੍ਹਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਬਾਰੇ, ਐਮਰਜੈਂਸੀ ਵਾਹਨਾਂ ਨੂੰ ਪਹਿਲ ਦੇ ਅਧਾਰ ਤੇ ਰਸਤਾ ਦੇਣ ਬਾਰੇ, ਗਲਤ ਪਾਸੇ ਓਵਰ ਟੇਕ ਨਾ ਕਰਨ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਪੁਲਿਸ ਤੋਂ ਮਦਦ ਲਈ ਹੈਲਪਲਾਈਨ ਨੰਬਰ 181ਤੇ ਕਾਲ ਕਰਨ ਬਾਰੇ, ਪੁਲਿਸ ਕੰਟਰੋਲਰੂਮ 112 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ ।
No comments:
Post a Comment