ਆਪ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ -ਘੜੂੰਆਂ
ਮੋਹਾਲੀ,05 ਸਤੰਬਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਹਿਮਾਂਸ਼ੂ ਤੇ ਸਮੂਹ ਸਟਾਫ ਦੀ ਦੇਖ ਰੇਖ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਅਤੇ ਅਧਿਆਪਕਾਂ ਵੱਲੋਂ ਸਕੂਲ ਨੂੰ ਬੜੇ ਖੂਬਸੂਰਤ ਤਰੀਕਿਆਂ ਨਾਲ ਸਜਾਇਆ ਗਿਆ ਤੇ ਵੱਖ-ਵੱਖ ਪ੍ਰਦਾਰਸਨੀਆ ਲਾਈਆਂ ਗਈਆਂ ਅਤੇ ਮਾਪਿਆਂ ਨੂੰ ਸਰਗਰਮੀਆਂ ਵਿਚ ਸ਼ਾਮਿਲ ਕਰਨ ਦੇ ਯਤਨ ਕੀਤੇ ਗਏ ਤਾਂ ਜੋ ਮਾਪੇ ਵੱਧ ਤੋਂ ਵੱਧ ਇਹਨਾਂ ਬੈਠਕਾਂ ਵਿੱਚ ਆਉਣਾ ਸ਼ੁਰੂ ਕਰਨ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਸਬੰਧੀ ਫੀਡਬੈਕ ਮਾਪਿਆਂ ਤੇ ਅਧਿਆਪਕਾਂ ਦੋਵਾਂ ਪਾਸਿਓ ਸਾਂਝਾਂ ਹੋ ਸਕੇ।
ਇਸ ਮਾਪੇ-ਅਧਿਆਪਕ ਮਿਲਣੀ ਵਿੱਚ ਪਹੁੰਚੇ ਆਪ ਆਗੂ ਜਗਤਾਰ ਸਿੰਘ ਘੜੂੰਆਂ ਨੇ ਬੋਲਦਿਆਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਦੇ ਚਿਹਰਿਆਂ ਤੋਂ ਲੱਗ ਰਿਹਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ । ਇਸ ਮੌਕੇ ਉਨ੍ਹਾਂ ਨਾਲ ਗਗਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੋਹਣ ਸਿੰਘ ਬੰਟੀ, ਦਲਜੀਤ ਸਿੰਘ ਬੰਟੀ, ਜਸਵੰਤ ਸਿੰਘ, ਹਰਦੀਪ ਸਿੰਘ, ਹਰਜੀਤ ਸਿੰਘ, ਇੰਦਰਜੀਤ ਸਿੰਘ, ਸੋਹਣ ਸਿੰਘ, ਰਣਜੀਤ ਸਿੰਘ ਰਾਣਾ, ਮਾਸਟਰ ਰਣਬੀਰ ਸਿੰਘ ਆਦਿ ਹਾਜ਼ਰ ਸਨ।
No comments:
Post a Comment