ਐਸ.ਏ.ਐਸ ਨਗਰ, 09 ਸਤੰਬਰ : ਖੇਤੀਬਾੜੀ
ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਬਲਾਕ ਮਾਜਰੀ ਵੱਲੋਂ ਖਾਦ,ਬੀਜ ਅਤੇ ਕੀਟਨਾਸ਼ਕ
ਦਵਾਈਆਂ ਦੇ ਵਿਕ੍ਰੇਤਾਵਾਂ ,ਡੀਲਰਾਂ ਨਾਲ ਡਾ.ਗੁਰਬਚਨ ਸਿੰਘ ਖੇਤੀਬਾੜੀ ਅਫਸਰ ਬਲਾਕ
ਮਾਜਰੀ ਦੀ ਅਗਵਾਈ ਹੇਠ ਮਾਜਰੀ ਦਫਤਰ ਵਿਖੇ ਮੀਟਿੰਗ ਕੀਤੀ ਗਈ।
ਇਸ ਮੌਕੇ ਡਾ.
ਗੁਰਬਚਨ ਸਿੰਘ ਖੇਤੀਬਾੜੀ ਅਫ਼ਸਰ ਨੇ ਸਮੂਹ ਖਾਦ,ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ
ਵਿਕਰੇਤਾਵਾਂ ਅਤੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ
ਸਮੱਗਰੀ ਉਪਲਬੱਧ ਕਰਵਾਈ ਜਾਵੇ,ਬਿਨਾਂ ਸ਼ਿਫ਼ਾਰਿਸ਼ ਤੋਂ ਕੋਈ ਵੀ ਖੇਤੀ ਸਮੱਗਰੀ ਕਿਸਾਨਾਂ
ਨੂੰ ਨਾ ਵੇਚੀ ਜਾਵੇ, ਸਾਰੇ ਕਾਗਜ਼ਾਤ ਮੁਕੰਮਲ ਰੱਖੇ ਜਾਣ ਅਤੇ ਹਰ ਕਿਸਾਨ ਨੂੰ ਵੇਚੀ
ਖੇਤੀ ਸਮੱਗਰੀ ਦਾ ਪੱਕਾ ਬਿੱਲ ਜਰੂਰ ਦਿੱਤਾ ਜਾਵੇ।
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਸਮਤੀ ਚੌਲਾ ਦੀ ਬਰਾਮਦ ਵਿੱਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਿਕਰੀ ਉਤੇ ਪਾਬੰਦੀ ਲਗਾਉਣ ਦੇ ਨਿਰਦੇਸ਼ਾਂ ਬਾਰੇ ਦੱਸਿਆ ਕਿ ਇਹ ਪਾਬੰਦੀ ਬਾਸਮਤੀ ਚੌਲਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾ ਕੀਟਨਾਸ਼ਕਾਂ ਦੀ ਵਿਕਰੀ ਬਾਸਮਤੀ ਦੀ ਫਸਲ ਲਈ ਨਾ ਕੀਤੀ ਜਾਵੇ,ਅਗਰ ਕੋਈ ਕਿਸਾਨ ਇਹ ਕੀਟਨਾਸ਼ਕਾਂ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਪੀ.ਏ.ਯੂ ਲੁਧਿਆਣਾ ਵੱਲੋ ਸ਼ਿਫ਼ਾਰਿਸ਼ ਕੀਤੀਆਂ ਬਦਲਵੀਆਂ ਰਸਾਇਣਾਂ ਦਿੱਤੀਆ ਜਾਣ।
ਇਸ ਮੌਕੇ ਡਾ ਗੁਰਪ੍ਰੀਤ ਸਿੰਘ ਏ.ਡੀ.ੳ ਨੇ ਹਦਾਇਤ ਕੀਤੀ ਕਿ ਅਗਰ ਕੋਈ ਦੁਕਾਨਦਾਰ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਮੂਹ ਖਾਦ,ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਵੱਲੋ ਵਿਸਵਾਸ਼ ਦਵਾਇਆ ਗਿਆ ਕਿ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਡੀਲਰ ਕੰਮ ਕਰਨਗੇ ਅਤੇ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲਬੱਧ ਕਰਵਾਈ ਜਾਵੇਗੀ।
ਇਸ ਮੀਟਿੰਗ ਵਿੱਚ ਗਗਨਦੀਪ ਸਿੰਘ,ਸਤਨਾਮ ਸਿੰਘ,ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜ ਕੁਮਾਰ ,ਰਾਜੇਸ਼, ਲਲਿਤ ਕੁਮਾਰ ਅਤੇ ਗੁਰਮੀਤ ਸਿੰਘ ਹਾਜ਼ਰ ਸਨ।
No comments:
Post a Comment