ਐਸ.ਏ.ਐਸ ਨਗਰ 07 ਸਤੰਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 7 ਸਤੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੋਰਾਨ ਆਰ.ਸੀ.ਈ.ਡੀ.(ਜਸਟ ਡਾਇਲ, ਰਿਲਾਇੰਸ) ਕੰਪਨੀ ਵਲੋਂ ਭਾਗ ਲਿਆ ਗਿਆ ਅਤੇ ਪਲੇਸਮੈਂਟ ਕੈਂਪ ਵਿੱਚ ਮੌਜੂਦ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਅਤੇ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ।
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ-ਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਡੀ.ਏ.ਸੀ, ਸੈ-76, ਐਸ਼.ਏ.ਐਸ ਨਗਰ ਵਿਖੇ ਕਰਵਾਇਆ ਗਿਆ ਜਿਸਨੂੰ ਪ੍ਰਾਰਥੀਆਂ ਵਲੋਂ ਭਰਵਾ ਹੁੰਗਾਰਾ ਮਿਲਿਆ। ਉਕਤ ਕੈਂਪ ਦੋਰਾਨ 43 ਪ੍ਰਾਰਥੀਆਂ ਨੇ ਭਾਗ ਲਿਆ ਜਿਨ੍ਹਾ ਵਿਚੋਂ 23 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਉਕਤ ਕੈਂਪ ਦੋਰਾਨ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ, ਡਿ.ਸੀ.ਈ.ਓ ਅਤੇ ਪਲੇਸਮੈਂਟ ਅਫਸਰ ਵਲੋਂ ਮੋਜੂਦ ਪ੍ਰਾਰਥੀਆਂ ਦੀ ਮੌਕੇ ਤੇ ਕਰਿਅਰ ਕਾਊਂਸਲਿੰਗ ਕੀਤੀ ਗਈ ਅਤੇ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜਗਾਰ ਅਤੇ ਸਕਿਲ ਸਕੀਮਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀਮਤੀ ਸੁਖਅਮਨ ਬਾਠ, ਡਿ.ਸੀ.ਈ.ਓ ਅਤੇ ਸ਼੍ਰੀ ਹਰਪ੍ਰੀਤ ਸਿੱਧੂ, ਰੋਜਗਾਰ ਅਫਸਰ ਵੀ ਮੋਜੂਦ ਸਨ।
No comments:
Post a Comment