ਐਸ.ਏ.ਐਸ. ਨਗਰ/ਬੂਥਗਡ਼੍,18 ਸਤੰਬਰ : ਪ੍ਰਾਇਮਰੀ
ਹੈਲਥ ਸੈਂਟਰ ਬੂਥਗੜ੍ਹ ਦੇ ਡਾਕਟਰਾਂ ਦੀ ਟੀਮ ਨੇ ਸਥਾਨਕ ਪਿੰਡ ਪੱਲਣਪੁਰ ਦੀ 6 ਸਾਲਾ
ਬੱਚੀ ਦੇ ਦਿਲ ਵਿਚਲੇ ਛੇਕ ਦਾ ਸਫ਼ਲ ਇਲਾਜ ਕਰਵਾਇਆ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ
ਅਤੇ ਜ਼ਿਲ੍ਹਾ ਟੀਕਾਕਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਸੀਨੀਅਰ ਮੈਡੀਕਲ
ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਉਕਤ ਪਿੰਡ ਦੇ ਦੌਰੇ ਦੌਰਾਨ ਡਾ. ਵਿਕਾਸ ਰਣਦੇਵ,
ਡਾ. ਪਿ੍ਰਯੰਕਾ ਅਤੇ ਡਾ. ਰੋਹਿਨੀ ਦੀ ਟੀਮ ਦੇ ਧਿਆਨ ਵਿਚ ਆਇਆ ਸੀ ਕਿ ਪਿੰਡ ਦੀ 6 ਸਾਲ
ਦੀ ਬੱਚੀ ਸਿਮਰਨ ਦੇ ਦਿਲ ਵਿਚ ਛੇਕ ਹੈ। ਡਾਕਟਰਾਂ ਨੇ ਤੁਰੰਤ ਬੱਚੇ ਦੇ ਮਾਂ-ਬਾਪ ਨੂੰ
ਹਸਪਤਾਲ ਵਿਚ ਬੁਲਾਇਆ ਅਤੇ ਬੱਚੇ ਦੀ ਮੁਢਲੀ ਜਾਂਚ ਕੀਤੀ।
ਡਾ. ਆਦਰਸ਼ਪਾਲ ਕੌਰ ਮੁਤਾਬਕ ਰਾਸ਼ਟਰੀ ਬਾਲ ਸਵਾਸਥਯ ਕਾਰਿਯਾਕਰਮ (ਆਰ.ਬੀ.ਐਸ.ਕੇ)
ਅਧੀਨ ਬੱਚਿਆਂ ਦੀਆਂ ਕਈ ਬੀਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ।
ਬੱਚੇ
ਦੇ ਮੁੱਢਲੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਬੱਚੇ ਨੂੰ ਦਿਤੀ ਜਾਣ ਵਾਲੀ ਮਾਲੀ ਸਹਾਇਤਾ
ਸਬੰਧੀ ਸਾਰੇ ਕਾਗ਼ਜ਼-ਪੱਤਰ ਤਿਆਰ ਕੀਤੇ ਅਤੇ ਬੱਚੇ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿਤਾ।
ਪੀ.ਜੀ.ਆਈ. ਵਿਖੇ ਬੱਚੇ ਦੇ ਸਾਰੇ ਜ਼ਰੂਰੀ ਟੈਸਟ ਕੀਤੇ ਗਏ ਤੇ ਪਿਛਲੇ ਦਿਨੀਂ ਉਸ ਦੇ ਦਿਲ
ਵਿਚਲੇ ਛੇਕ ਦਾ ਸਫ਼ਲ ਆਪਰੇਸ਼ਨ ਕਰ ਦਿਤਾ ਗਿਆ। ਡਾਕਟਰਾਂ ਮੁਤਾਬਕ ਬੱਚਾ ਹੁਣ ਬਿਲਕੁਲ
ਤੰਦਰੁਸਤ ਹੈ। ਸਿਵਲ ਸਰਜਨ ਨੇ ਡਾ. ਅਲਕਜੋਤ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ
ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਬੱਚੇ ਦਾ ਮੁਫ਼ਤ ਆਪਰੇਸ਼ਨ ਸੰਭਵ ਹੋਇਆ ਹੈ
ਅਤੇ ਪਰਵਾਰ ਦਾ ਲਗਭਗ ਡੇਢ ਲੱਖ ਰੁਪਏ ਦਾ ਖ਼ਰਚਾ ਬਚਿਆ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ
ਕੀਤੀ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ
ਯੋਜਨਾਵਾਂ ਅਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ। ਕਿਸੇ ਵੀ ਜ਼ਰੂਰੀ ਜਾਣਕਾਰੀ
ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment