SBP GROUP

SBP GROUP

Search This Blog

Total Pageviews

ਮਨੀਸ਼ ਤਿਵਾੜੀ ਵੱਲੋਂ ਜ਼ਿਲਾ ਐਸ.ਏ.ਐਸ. ਨਗਰ ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

 ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੈਂਦੇ ਜ਼ਿਲ੍ਹਾ ਐਸ.ਏ.ਐਸ. ਨਗਰ ’ਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਪ੍ਰਗਟਾਈ
ਐਸ.ਏ.ਐਸ. ਨਗਰ, 07 ਸਤੰਬਰ : ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ(ਦੀਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਮਨੀਸ਼ ਤਿਵਾੜੀ ਨੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨਾਂ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ’ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਮੈਂਬਰ ਲੋਕ ਸਭਾ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਉਪਰੰਤ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੈਂਦੇ ਜ਼ਿਲ੍ਹਾ ਐਸ.ਏ.ਐਸ. ਨਗਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੀ ਹਾਜ਼ਰ ਸਨ।
           ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੇਂਦਰ ਪ੍ਰਯੋਜਿਤ ਯੋਜਨਾਵਾਂ ਤਹਿਤ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ l ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ ਦੀ ਯੋਜਨਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਜਲ ਸਪਲਾਈ ਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ, ਖੇਤੀਬਾੜੀ, ਜ਼ਿਲਾ ਸਿੱਖਿਆ ਵਿਭਾਗ (ਐਲੀਮੈਂਟਰੀ) ਅਤੇ (ਸੈਕੰਡਰੀ), ਮਗਨਰੇਗਾ, ਆਜੀਵਿਕਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਜ਼ਿਲਾ ਭਲਾਈ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਿਹਤ ਵਿਭਾਗ, ਆਰ. ਸੇਟੀ ਸਕੀਮ ਅਤੇ ਬਾਗਬਾਨੀ ਸਮੇਤ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ।
          ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਨੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪੋ੍ਗਰਾਮਾਂ ਨੂੰ ਜ਼ਿਲੇ ਵਿੱਚ ਲੋਕਾਂ ਦੀ ਸਹੂਲਤ ਲਈ ਸਫ਼ਲਤਾ ਨਾਲ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। 
          ਮੀਟਿੰਗ ਦੌਰਾਨ ਸ੍ਰੀ ਪਵਨ ਦੀਵਾਨ, ਜ਼ਿਲ੍ਹਾ ਜੰਗਲਾਤ ਅਫਸਰ ਸ੍ਰੀ ਕੰਵਰਦੀਪ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਨਵਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐਸ. ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਗੁਜ਼ਰਾਲ, ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ.ਖਰੜ ਸ੍ਰੀ ਰਵਿੰਦਰ ਸਿੰਘ, ਸਿਵਲ ਸਰਜਨ ਆਦਰਸ਼ਪਾਲ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਮਨਿੰਦਰ ਸਿੰਘ , ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀਮਤੀ ਜਸਵਿੰਦਰ ਕੌਰ ਸਮੇਤ ਹੋਰ ਵਿਭਾਗਾਂ ਦੇ ਮੁੱਖੀ ਅਤੇ ਅਧਿਕਾਰੀ ਵੀ ਹਾਜ਼ਰ ਸਨ।


No comments:


Wikipedia

Search results

Powered By Blogger