ਐਸ.ਏ.ਐਸ ਨਗਰ 02 ਸਤੰਬਰ : ਜ਼ਿਲੇ ਵਿਚ ਹੁਣ ਤੱਕ ਵਿਧਾਨ ਸਭਾ ਚੋਣ ਹਲਕਾ 52 ਖਰੜ, 53 ਐਸ.ਏ.ਐਸ ਨਗਰ ਅਤੇ 112 ਡੇਰਾਬੱਸੀ ਦੇ ਲਗਭਗ 65,000 ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਿਆ ਜਾ ਚੁੱਕਾ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਵੋਟਰ ਸੂਚੀ ਨੂੰ ਹੋਰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ|
ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸਮੂਹ ਬੀ.ਐਲ.ਓ. ਆਧਾਰ ਡਾਟਾ ਇਕੱਠਾ ਕਰਨ ਲਈ ਹਰ ਮਹੀਨੇ ਦੇ ਇੱਕ ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾ ਕੈਂਪ 4 ਸਤੰਬਰ 2022 ਨੂੰ ਲਗਾਇਆ ਜਾ ਰਿਹਾ ਹੈ। ਜਦਕਿ ਦੂਜਾ ਕੈਂਪ 16 ਅਕਤੂਬਰ, ਤੀਜਾ ਕੈਂਪ 20 ਨਵੰਬਰ, ਚੌਥਾ ਕੈਂਪ 4 ਦਸੰਬਰ 2022, ਪੰਜਵਾਂ ਕੈਂਪ 8 ਜਨਵਰੀ 2023, ਛੇਵਾਂ ਕੈਂਪ 5 ਫਰਵਰੀ 2023 ਅਤੇ 7ਵਾਂ ਕੈਂਪ 5 ਮਾਰਚ 2023 ਨੂੰ ਲਗਾਇਆ ਜਾਵੇਗਾ ਅਤੇ ਇਹਨਾਂ ਵਿਸ਼ੇਸ਼ ਕੈਂਪ ਵਾਲੇ ਦਿਨ ਬੀ.ਐਲ.ਓਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੋਲਿੰਗ ਬੂਥਾਂ 'ਤੇ ਬੈਠ ਕੇ ਵੋਟਰਾਂ ਤੋਂ ਫਾਰਮ-6ਬੀ ਵਿੱਚ ਆਧਾਰ ਨੰਬਰ ਇਕੱਤਰ ਕਰਨਗੇ।
ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਕੈਂਪਾਂ ਸਬੰਧੀ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਸਕਣ। ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6B NVSP.in ਜਾਂ Voterhelpline App ਤੇ ਵੀ ਭਰਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ ।
No comments:
Post a Comment