ਐਸ.ਏ.ਐਸ.ਨਗਰ, 19 ਸਤੰਬਰ : ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਟਰੇਸ਼ਨ ਅਫ਼ਸਰ-ਕਮ- ਉਪ ਮੰਡਲ ਮੈਜਿਸਟਰੇਟ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਹਨਾਂ ਵਲੋਂ ਦੱਸਿਆ ਕਿ ਜ਼ਿਲਾ ਐਸ.ਏ.ਐਸ ਨਗਰ ਵਿਚ ਹੁਣ ਤੱਕ ਲਗਭਗ 2,31,000 ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਚੁੱਕਾ ਹੈ|
ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕੇ ਸੁਪਰਵਾਈਜ਼ਰ/ਬੀ.ਐਲ.ਓ ਨਾਲ ਹਫਤਾਵਰੀ ਮੀਟਿਗਾਂ ਕੀਤੀਆਂ ਜਾਣ ਤਾਂ ਜੋ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਸਮੇ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਸਬੰਧ ਵਿੱਚ ਉਹਨਾਂ ਵਲੋਂ ਸ਼੍ਰੀ ਅਵਤੇਸ਼ ਸੰਧੂ ਨੋਡਲ ਅਫ਼ਸਰ ਸਵੀਪ ਨੂੰ ਹਦਾਇਤ ਕੀਤੀ ਕਿ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਸਬੰਧੀ ਆਮ ਜਨਤਾ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਮੁਸਤਰੀ ਮੁਨਿਆਦੀ ਕਰਵਾਈ ਜਾਵੇ। ਵਧੀਕ ਜਿਲ੍ਹਾ ਚੋਣ ਅਫ਼ਸਰ ਵਲੋਂ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਬੂਥ ਲੈਵਲ ਅਫ਼ਸਰਾਂ ਨੂੰ ਇਸ ਕੰਮ ਵਿੱਚ ਸਹਿਯੋਗ ਦਿੱਤਾ ਜਾਵੇ ਜੀ ਅਤੇ ਫਾਰਮ 6ਬੀ ਵਿੱਚ ਆਪਣਾ ਆਧਾਰ ਕਾਰਡ ਨੰਬਰ ਮੁਹੱਈਆਂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਵੋਟਰ ਆਪਣਾ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6ਬੀ ਐਨ.ਵੀ.ਐਸ.ਪੀ.ਡਾਟ ਇੰਨ ਜਾਂ ਵੋਟਰ ਹੈਲਪ ਲਾਈਨ ਐਪ ਤੇ ਵੀ ਭਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।
No comments:
Post a Comment