ਐਸ .ਏ.ਐਸ.ਨਗਰ, 06 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਦੀਆਂ ਮਿਊਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਵੱਲੋਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਥਾਣੇ ਵਿੱਚ ਦਰਜ ਕਰਾਉਣਾ ਲਾਜ਼ਮੀ ਹੋਵੇਗਾ ਅਤੇ ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰਾਂ ਦੀ ਸੂਚਨਾ ਨਹੀਂ ਦਿੱਤੀ ਹੈ,
ਉਹ ਤੁਰੰਤ ਸੂਚਨਾ ਸਬੰਧਤ ਥਾਣੇ ਵਿਚ ਦੇਣ ਨੂੰ ਯਕੀਨੀ ਬਣਾਉਣ ਅਤੇ ਭਵਿੱਖ ਵਿਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਦੀ ਸੂਚਨਾ ਇਕ ਹਫਤੇ ਦੇ ਅੰਦਰ ਅੰਦਰ ਸਬੰਧਤ ਥਾਣੇ ਵਿਚ ਦੇਣੀ ਲਾਜ਼ਮੀ ਹੋਵੇਗੀ। ਸੀਨੀਅਰ ਕਪਤਾਲ ਪੁਲਿਸ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟਜ਼ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਇੰਨ ਬਿੰਨ ਪਾਲਣਾ ਕਰਾਉਣਗੇ। ਇਲਾਕੇ ਦਾ ਮੁੱਖ ਥਾਣਾ ਅਫਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਵੇਗਾ। ਬਿਨ੍ਹਾਂ ਸੂਚਨਾ ਤੋਂ ਰੱਖੇ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਦੇ ਘਰਾਂ ਦੀ ਚੈਕਿੰਗ ਕਰਦੇ ਸਮੇਂ ਮਹਿਲਾ ਪੁਲਿਸ ਨੂੰ ਵੀ ਨਾਲ ਰੱਖਿਆ ਜਾਵੇ। ਇਹ ਹੁਕਮ 29 ਅਕਤੂਬਰ 2022 ਤੱਕ ਲਾਗੂ ਰਹਿਣਗੇ।
No comments:
Post a Comment