SBP GROUP

SBP GROUP

Search This Blog

Total Pageviews

ਜਿਲ੍ਹਾ ਰੋਜਗਾਰ ‘ਤੇ ਕਾਰੋਬਾਰ ਬਿਓਰੋ ਵੱਲੋਂ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਐਸ.ਏ.ਐਸ ਨਗਰ  06 ਸਤੰਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ,ਐਸ.ਏ.ਐਸ ਨਗਰ ਵੱਲੋਂ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 7 ਸਤੰਬਰ ਨੂੰ ਸਵੇਰੇ 9.30 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਆਰ.ਸੀ.ਈ.ਡੀ.(ਜਸਟ ਡਾਇਲ, ਰਿਲਾਇੰਸ), ਐਲੀਨਾ ਆਟੋਜ਼, ਜੋਸੀ ਆਟੋਜ਼ ਆਦਿ ਵੱਖ ਵੱਖ ਕੰਪਨੀਆਂ ਦੇ ਨਿਯੋਜਕਾਂ ਵਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਬਾਰਵੀਂ ਤੋਂ ਲੈ ਕੇ ਗ੍ਰੈਜੂਏਸਨ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ ।




ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਦਫਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

No comments:


Wikipedia

Search results

Powered By Blogger