Friday, September 2, 2022

ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੀਤਾ ਗਿਆ ਸੈਮੀਨਾਰ

 ਐਸ.ਏ.ਐਸ ਨਗਰ 02 ਸਤੰਬਰ : ਸੀਨੀਅਰ ਕਪਤਾਨ ਪੁਲਿਸ ਸ੍ਰੀ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਅਤੇ ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆ ਸ਼ਹਿਰ ਬਡਾਲਾ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆ ਨਾਲ ਸੈਮੀਨਾਰ ਕੀਤਾ ਗਿਆ। ਇਸ ਦੌਰਾਨ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ।



ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਸੈਮੀਨਾਰ ਦੌਰਾਨ ਅੰਡਰ ਏੇਜ ਬੱਚਿਆਂ ਨੂੰ ਸਕੂਲ ਵਿੱਚ ਮੋਟਰਸਾਈਕਲ ਨਾ ਲੈ ਕੇ ਆਉਣ ਬਾਰੇ ਕਿਹਾ ਅਤੇ ਕੋਈ ਵੀ ਵਾਹਨ ਨਾ ਚਲਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਪੁਲਿਸ ਤੋਂ ਮਦਦ ਲਈ ਹੇਲਪਲਾਇਨ ਨੰਬਰ 181ਤੇ ਕਾਲ ਕਰਨ ਬਾਰੇ, ਪੁਲਿਸ ਕੰਟਰੋਲਰੂਮ 112 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger