ਐੱਸ.ਏ.ਐੱਸ ਨਗਰ 13 ਅਕਤੂਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 14 ਅਕਤੂਬਰ ਨੂੰ ਸਵੇਰੇ ਸਾਢੇ 9 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਕੁਆਡਰੈਂਟ ਟੈਲੀਵੈਂਚਰ ਲਿਮਿਟਡ (ਗ੍ਰੈਜੂਏਸ਼ਨ, ਬੀ.ਟੈੱਕ/ਡਿਪਲੋਮਾ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀ:, ਆਈ.ਟੀ.ਆਈ. ਇਲੈਕਟ੍ਰਿਕਲ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ) ਅਤੇ ਐਲ.ਆਈ.ਸੀ.(ਘੱਟੋ ਘੱਟ ਬਾਰਵੀਂ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ) ਆਦਿ ਕੰਪਨੀਆਂ ਦੇ ਨਿਯੋਜਕਾਂ ਵਲੋਂ ਭਾਗ ਲਿਆ ਜਾਵੇਗਾ।
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਹਰਪ੍ਰੀਤ ਸਿੰਘ ਸਿੱਧੂ, ਰੋਜ਼ਗਾਰ ਉਤਪੱਤੀ,ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਦੇ ਕਮਰਾ ਨੰ 461, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐੱਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਦਫਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
No comments:
Post a Comment