ਐਸ.ਏ.ਐਸ. ਨਗਰ, 11 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 50 ਹਜ਼ਾਰ 304 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 49 ਹਜ਼ਾਰ 459 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿੱਚੋਂ 27 ਹਜ਼ਾਰ 932 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 94.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਨੇ 14482 ਮੀਟਰਕ ਟਨ, ਮਾਰਕਫੈਡ ਵਲੋਂ 16597 ਮੀਟਰਕ ਟਨ, ਪਨਸਪ ਵੱਲੋਂ 6294 ਮੀਟਰਕ ਟਨ, ਵੇਅਰ ਹਾਊਸ ਵੱਲੋਂ 9289 ਮੀਟਰਕ ਟਨ, ਐਫ.ਸੀ.ਆਈ ਵੱਲੋਂ 2358 ਮੀਟਰਕ ਟਨ ਤੇ ਵਪਾਰੀਆਂ ਵੱਲੋਂ 439 ਮੀਟਰਕ ਟਨ ਝੌਨੇ ਦੀ ਖਰੀਦ ਕੀਤੀ ਗਈ ਹੈ।
ਸ਼੍ਰੀ ਅਮਿਤ ਤਲਵਾੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਸਾਹ ਨਾਲ ਸਬੰਧਤ ਬਿਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਨੂੰ ਕਿਸਾਨਾਂ ਵੱਲੋਂ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।
No comments:
Post a Comment