SBP GROUP

SBP GROUP

Search This Blog

Total Pageviews

Tuesday, October 11, 2022

ਡਿਪਟੀ ਕਮਿਸ਼ਨਰ ਵੱਲੋਂ ਰਾਜ ਪੱਧਰੀ ਖੇਡਾਂ ਦੇ ਆਯੋਜਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਜਿਲ੍ਹਾ ਐਸ.ਏ.ਐਸ ਨਗਰ ਵਿੱਚ ਰਾਜ ਪੱਧਰੀ ਖੇਡਾਂ 15 ਅਕਤੂਬਰ ਤੋਂ

ਐਸ.ਏ.ਐਸ ਨਗਰ 11 ਅਕਤੂਬਰ : ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਬੈਨਰ ਹੇਠ ਰਾਜ ਪੱਧਰੀ ਲੈਵਲ ਦੀਆਂ ਖੇਡਾ ਦਾ ਆਯੋਜਨ 15 ਤੋਂ 22 ਅਕਤੂਬਰ ਤੱਕ ਖੇਡ ਭਵਨ ਸੈਕਟਰ 63, ਖੇਡ ਭਵਨ ਸੈਕਟਰ 78, ਸਰਕਾਰੀ ਸਕੂਲ ਫੇਜ਼ 3ਬੀ1, ਸ਼ੈਮਰਾਕ, ਸਪੋਰਟਸ ਐਰੀਨਾ ਸੈਕਟਰ 69,ਪੈਰਾਗਨ ਸਕੂਲ,ਸੈਕਟਰ 69 ਅਤੇ ਐਨੀਜ਼ ਸਕੂਲ ਸੈਕਟਰ 69 ਵਿਖੇ ਕੀਤਾ ਜਾ ਰਿਹਾ ਹੈ ।  ਜਿਲ੍ਹੇ ਵਿੱਚ ਹੋਣ ਵਾਲੀਆਂ ਰਾਜ ਪੱਧਰੀ ਖੇਡਾਂ ਦੇ ਆਯੋਜਨ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ– ਵੱਖ ਵਿਭਾਗਾਂ ਵੱਲੋਂ ਕੀਤੀਆ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਗਈ ।  ਮੀਟਿੰਗ ਦੌਰਾਨ ਉਨ੍ਹਾਂ ਸਮੂਹ ਜਿਲ੍ਹਾ ਅਧਿਕਾਰੀਆਂ ਨੂੰ ਇਨ੍ਹਾਂ ਖੇਡਾਂ ਸਬੰਧੀ ਬਣਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ।    


ਜਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਖੇਡਾ ਵਿੱਚ ਤੈਰਾਕੀ,ਬੈਡਮਿੰਟਨ, ਫੁੱਟਬਾਲ, ਜਿਮਨਾਸਟਿਕ,ਲਾਅਨ ਟੈਨਿਸ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ ਮੁਹਾਲੀ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਖਰੜ੍ਹ ਰਵਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ ।

No comments:


Wikipedia

Search results

Powered By Blogger